November 14, 2026, 4:45 am
----------- Advertisement -----------
HomeNewsLatest Newsਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ 'ਆਪ' ਦੀ ਸਰਕਾਰ ਭੇਜੇਗੀ ਜੇਲ੍ਹ :...

ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ ‘ਆਪ’ ਦੀ ਸਰਕਾਰ ਭੇਜੇਗੀ ਜੇਲ੍ਹ : ਰਾਘਵ ਚੱਢਾ

Published on

----------- Advertisement -----------

ਚਮਕੌਰ ਸਾਹਿਬ : – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਸੀਂ ਵੋਟਾਂ ਮੰਗਣ ਨਹੀਂ ਸਗੋਂ ਮੌਕਾ ਮੰਗਣ ਆਏ ਹਾਂ। ਅਸੀਂ ਆਮ ਆਦਮੀ ਪਾਰਟੀ ਅਤੇ ਆਪਣੇ ਉਮੀਦਵਾਰ ਨੂੰ ਜਿਤਾਉਣ ਦੇ ਲਈ ਨਹੀਂ ਆਏ। ਅਸੀਂ ਪੰਜਾਬ ਨੂੰ ਬਚਾਉਣ ਦਾ ਮੌਕਾ ਮੰਗਣ ਆਏ ਹਾਂ। ਪੰਜਾਬ ‘ਤੇ ਅਕਾਲੀ ਦਲ ਅਤੇ ਕਾਂਗਰਸ ਨੇ 50 ਸਾਲ ਰਾਜ ਕੀਤਾ ਹੈ। ਇਨਾਂ 50 ਸਾਲਾਂ ਵਿੱਚ ਪੰਜਾਬ ਵਿੱਚ 26 ਸਾਲ ਕਾਂਗਰਸ ਅਤੇ 24 ਸਾਲ ਅਕਾਲੀ ਦਲ ਦਾ ਰਾਜ ਰਿਹਾ। ਦੋਵੇਂ ਪਾਰਟੀਆਂ ਨੇ ਪੰਜਾਬ ਦਾ ਰੇਤਾ, ਕੇਬਲ ਟਰਾਂਸਪੋਰਟ ਵੇਚ ਦਿੱਤਾ। ਦੋਵਾਂ ਪਾਰਟੀਆਂ ਨੇ ਮਿਲ ਕੇ ਬੱਚਿਆਂ ਦੀ ਪੜਾਈ ਅਤੇ ਭਵਿੱਖ ਨੂੰ ਵੇਚ ਦਿੱਤਾ।

ਰਾਘਵ ਚੱਢਾ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿਖੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਦੇ ਹੱਕ ਵਿਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ . ਉਨਾਂ ਕਿਹਾ ਕਿ ਲੋਕ ਦੱਸ ਰਹੇ ਹਨ ਕਿ ਮੁੱਖ ਮੰਤਰੀ ਚੰਨੀ ਆਪਣੇ ਹਲਕੇ ਵਿੱਚ ਪੈਸੇ ਵੰਡ ਰਹੇ ਹਨ। ਇਹ ਸਾਰਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ। ਜੇਕਰ ਚੰਨੀ ਪੈਸੇ ਦੇਵੇ ਤਾਂ ਨਾਂਹ ਨਾ ਕਰਨਾ  ਪਰ ਵੋਟ ਆਮ ਆਦਮੀ ਪਾਰਟੀ ਨੂੰ ਦੇਣਾ। ਚੱਢਾ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਕੋਲ ਦੋ ਵਿਕਲਪ ਹਨ। ਇੱਕ ਉਹ ਜਿਸ ਨੇ ਪੰਜਾਬ ਦੀ ਮਿੱਟੀ ਵੇਚ ਦਿੱਤਾ। ਦੂਜੇ ਪਾਸੇ ਆਮ ਆਦਮੀ ਪਾਰਟੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹਨ, ਜਿਨਾਂ ਨੇ ਪੰਜਾਬ ਵਿੱਚੋਂ ਮਾਫੀਆ ਅਤੇ ਭ੍ਰਿਸਟਾਚਾਰ ਨੂੰ ਖਤਮ ਕਰਨ ਦੀ ਕਸਮ ਖਾਧੀ ਹੈ। ਇਸ ਲਈ ਇਮਾਨਦਾਰ ਲੋਕਾਂ ਨੂੰ ਇੱਕ ਮੌਕਾ ਦਿਓ। ਚੱਢਾ ਨੇ ਕਿਹਾ ਕਿ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦੀ ਮਿੱਟੀ ਵੇਚਣ ਵਾਲਿਆਂ ਵਿਰੁੱਧ  ‘ਆਪ’ ਦੀ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰੇਗੀ ਅਤੇ ਉਨਾਂ ਨੂੰ ਜੇਲ ਭੇਜੇਗੀ।

ਚੱਢਾ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸਾਨਾ ਸਾਧਦੇ ਹੋਏ ਕਿਹਾ ਕਿ ਚੰਨੀ ਆਪਣੇ ਆਪ ਨੂੰ ਆਮ ਆਦਮੀ ਅਤੇ ਗਰੀਬ ਦੱਸਦੇ ਹਨ, ਪਰ ਉਨਾਂ ਦੇ ਰਿਸਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ ‘ਚ 10 ਕਰੋੜ ਰੁਪਏ ਨਕਦ ਅਤੇ 54 ਲੱਖ ਰੁਪਏ ਦੀਆਂ ਬੈਂਕ ਐਂਟਰੀਆਂ, 16 ਲੱਖ ਦੀ ਘੜੀ, ਲਗਜਰੀ ਗੱਡੀਆਂ ਅਤੇ ਕਰੋੜਾਂ ਰੁਪਏ ਦੀਆਂ ਜਾਇਦਾਦ ਬਰਾਮਦ ਹੋਈ ਹੈ। ਉਨਾਂ ਨੇ ਚੰਨੀ ਤੋਂ ਪੁੱਛਿਆ ਕਿ ਇਹ ਸਾਰਾ ਪੈਸਾ ਕਿੱਥੋਂ ਆਇਆ?
ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਤੀਜੇ ਹਨੀ ਨੇ ਈਡੀ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਚੰਨੀ ਦੀ 111 ਦਿਨਾਂ ਦੀ ਸਰਕਾਰ ਦੌਰਾਨ ਉਸਨੇ 325 ਕਰੋੜ ਰੁਪਏ ਕਮਾਏ ਹਨ, ਜਿਸ ਮੁਤਾਬਕ ਹਨੀ ਨੇ ਇਕ ਦਿਨ ‘ਚ 3 ਕਰੋੜ ਰੁਪਏ ਦੀ ਕਮਾਈ ਕੀਤੀ।

ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦੇ ਹਨ ਕਿ ਉਨਾਂ ਨੇ ਆਟੋ ਵੀ ਚਲਾਇਆ, ਟੈਂਟ ਵੀ ਲਗਾਏ ਹਨ ਅਤੇ ਪੰਕਚਰ ਵੀ ਲਗਾਏ ਹਨ। ਪਰ ਕਿਸੇ ਵੀ ਆਟੋ ਚਾਲਕ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੀ ਵੀ ਟੈਂਟ ਵਾਲੇ ਕੋਲ ਲਗਜਰੀ ਗੱਡੀਆਂ ਨਹੀਂ ਹਨ। ਕਿਸੇ ਵੀ ਪੰਕਚਰ ਲਗਾਉਣ ਵਾਲੇ ਕੋਲ ਕਰੋੜਾਂ ਰੁਪਏ ਦੀ ਜਾਇਦਾਦ ਨਹੀਂ ਹੈ।
ਚੱਢਾ ਨੇ ਲੋਕਾਂ ਨੂੰ  ਆਮ ਆਦਮੀ ਪਾਰਟੀ ਦੇ ਚੋਣ ਨਿਸਾਨ ਝਾੜੂ ਦਾ ਬਟਨ ਦਬਾ ਕੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ, ਤਾਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਚੱਢਾ ਦੇ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...