November 14, 2026, 4:57 am
----------- Advertisement -----------
HomeNewsLatest Newsਉਦਯੋਗ-ਵਪਾਰ ਵਧਾਉਣ ਲਈ 'ਰੇਡ ਰਾਜ' ਅਤੇ ਨਜਾਇਜ਼ ਟੈਕਸ ਖਤਮ ਕਰਾਂਗੇ - ਕੇਜਰੀਵਾਲ

ਉਦਯੋਗ-ਵਪਾਰ ਵਧਾਉਣ ਲਈ ‘ਰੇਡ ਰਾਜ’ ਅਤੇ ਨਜਾਇਜ਼ ਟੈਕਸ ਖਤਮ ਕਰਾਂਗੇ – ਕੇਜਰੀਵਾਲ

Published on

----------- Advertisement -----------

ਸੰਗਰੂਰ : – ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਪੰਜਾਬ ਦੇ ਸਾਰੇ ਲੋਕ, ਭਾਵੇਂ ਕਿਸੀ ਵੀ ਜਾਤ ਜਾਂ ਧਰਮ ਦੇ ਹੋਣ, ਭਰੋਸਾ ਦਿੰਦਾ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ 3 ​​ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਾਡੀ ਹੋਵੇਗੀ। ਪੰਜਾਬ ਅਤੇ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ‘ਤੇ ਅਸੀਂ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨਹੀਂ ਹੋਣ ਦੇਵਾਂਗੇ। ਪੰਜਾਬ ਦੇ ਲੋਕਾਂ ਦੀ ਸੁਰੱਖਿਆ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ। ਲੋਕਾਂ ਦੀ ਸੁਰੱਖਿਆ ਸਾਡੇ ਹਉਮੈ ਤੋਂ ਉੱਪਰ ਹੈ। ਜੇਕਰ ਸਾਨੂੰ ਇਸਦੇ ਲਈ ਕੇਂਦਰ ਸਰਕਾਰ ਜਾਂ ਕਿਸੇ ਹੋਰ ਅੱਗੇ ਝੁਕਣਾ ਪਿਆ ਤਾਂ ਅਸੀਂ ਨਿਮਰਤਾ ਨਾਲ ਝੁਕਾਂਗੇ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵਾਂਗੇ।

ਮੰਗਲਵਾਰ ਨੂੰ ਕੇਜਰੀਵਾਲ ਪਾਰਟੀ ਦੇ ਪੰਜਾਬ ‘ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਪਹੁੰਚੇ। ਇੱਥੇ ਉਨ੍ਹਾਂ ਧੂਰੀ ਅਤੇ ਆਸਪਾਸ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਜਨ ਸਭਾ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਇਮਾਨਦਾਰ ਸਰਕਾਰ ਦੀ ਲੋੜ ਹੈ। ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਵਿੱਚ ਪੁਲੀਸ ਅਧਿਕਾਰੀਆਂ ਦੇ ਤਬਾਦਲੇ-ਪੋਸਟਿੰਗ ਪੈਸੇ ਲੈ ਕੇ ਹੁੰਦੇ ਸਨ। ਲੱਖਾਂ ਰੁਪਏ ਦੇ ਕੇ ਜਿਸ ਦੀ ਪੋਸਟਿੰਗ ਹੋਵੇਗੀ, ਉਹ ਤਾਂ ਫਿਰ ਚਿੱਟਾ ਹੀ ਵਿਕਵਾਏਗਾ। ਪੈਸਿਆਂ ‘ਤੇ ਟਰਾਂਸਫਰ ਪੋਸਟਿੰਗ ਹੋਣ ਕਾਰਨ ਸਰਹੱਦ ਪਾਰ ਤੋਂ ਪੰਜਾਬ ‘ਚ ਨਸ਼ੇ ਦੀ ਤਸਕਰੀ ਹੁੰਦੀ ਹੈ। ਅਸੀਂ ਪੰਜਾਬ ਨੂੰ ਇਮਾਨਦਾਰ ਸਰਕਾਰ ਦੇਵਾਂਗੇ। ਪੈਸੇ ਲੈ ਕੇ ਟਰਾਂਸਫਰ-ਪੋਸਟਿੰਗ ਦੀ ਰਵਾਇਤ ਨੂੰ ਖਤਮ ਕਰਾਂਗੇ। ਫਿਰ ਇਹ ਪੰਜਾਬ ਪੁਲੀਸ ਪੂਰੀ ਇਮਾਨਦਾਰੀ ਨਾਲ ਕੰਮ ਕਰੇਗੀ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਏਗੀ।

ਕੇਜਰੀਵਾਲ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਅਸੀਂ ‘ਰੇਡ ਰਾਜ’ ਅਤੇ ‘ਇੰਸਪੈਕਟਰੀ  ਰਾਜ’ ਨੂੰ ਪੂਰੀ ਤਰ੍ਹਾਂ ਖਤਮ ਕਰਾਂਗੇ। ਗੈਰ-ਕਾਨੂੰਨੀ ਅਤੇ ਬੇਲੋੜੇ ਟੈਕਸ ਦੇ ਬੋਝ ਨੂੰ ਹਟਾਵਾਂਗੇ। ਇਸ ਨਾਲ ਪੰਜਾਬ ਵਿੱਚ  ਕਾਰੋਬਾਰ ਵਧੇਗਾ ਅਤੇ ਰੁਜ਼ਗਾਰ ਵੀ। ਦਿੱਲੀ ਦੀ ਉਦਾਹਰਨ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ 2015 ਵਿੱਚ ਦਿੱਲੀ ਸਰਕਾਰ ਦਾ ਬਜਟ 25000 ਕਰੋੜ ਸੀ, ਅਸੀਂ ਕਾਰੋਬਾਰੀਆਂ ਤੇ ਵਪਾਰੀਆਂ ‘ਤੇ ਭਰੋਸਾ ਕੀਤਾ ਅਤੇ ‘ਰੇਡ ਰਾਜ’ ਨੂੰ ਖਤਮ ਕੀਤਾ। ਅੱਜ ਦਿੱਲੀ ਸਰਕਾਰ ਦਾ ਬਜਟ 70 ਹਜ਼ਾਰ ਕਰੋੜ ਹੈ। ਪੰਜਾਬ ਵਿੱਚ ਵੀ ਅਸੀਂ ਉਦਯੋਗ-ਵਪਾਰ ਨੂੰ ਪ੍ਰਫੁੱਲਤ ਕਰਨ ਲਈ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਾਂਗੇ ਅਤੇ ਕੋਈ ਨਵਾਂ ਟੈਕਸ ਨਹੀਂ ਲਗਾਵਾਂਗੇ। ਸਰਕਾਰ ਬਣਦੇ ਹੀ ਅਸੀਂ ਭ੍ਰਿਸ਼ਟਾਚਾਰ ‘ਤੇ ਹਮਲਾ ਕਰਾਂਗੇ। ਪੰਜਾਬ ਦੇ ਸ਼ਾਸਨ ਵਿਵਸਥਾ ਨੂੰ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਬਣਾਵਾਂਗੇ।

ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੇ ਫੌਰੀ ਹੱਲ ਲਈ ਕੇਜਰੀਵਾਲ ਨੇ ਐਲਾਨ ਕੀਤਾ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਸਾਰੇ ਵਪਾਰਕ ਖੇਤਰਾਂ ਦੇ ਲੋਕਾਂ ਨੂੰ ਮਿਲਾਕੇ ਇਕ ਸਰਕਾਰੀ ਸੰਸਥਾ ਬਣਾਈ ਜਾਵੇਗੀ, ਜਿਸ ਦੇ ਪ੍ਰਧਾਨ ਮੁੱਖ ਮੰਤਰੀ ਹੋਣਗੇ। ਇਸ ਸੰਸਥਾ ਰਾਹੀਂ ਵਪਾਰੀ ਲੋਕ ਆਪਣੀਆਂ ਸਮੱਸਿਆਵਾਂ ਸਿੱਧੇ ਮੁੱਖ ਮੰਤਰੀ ਤੱਕ ਪਹੁੰਚਾ ਸਕਣਗੇ। ਸਿੱਧੇ ਮੁੱਖ ਮੰਤਰੀ ਤੱਕ ਸਮੱਸਿਆ ਪੁੱਜਣ ਨਾਲ ਸਮੱਸਿਆ ਦਾ ਤੁਰੰਤ ਅਤੇ ਠੋਸ ਹੱਲ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...