ਲੁਧਿਆਣਾ, 15 ਫਰਵਰੀ 2022 – ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਦੀਪ ਸਿੱਧੂ ਆਪਣੀ ਲੇਡੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ। ਦੀਪ ਸਿੱਧੂ ਨੇ ਲੋਕ ਸਭਾ ਚੋਣਾਂ ਵਿਚ ਸੰਨੀ ਦਿਓਲ ਨੂੰ ਜਿਤਾਉਣ ਵਿਚ ਦਿਨ ਰਾਤ ਇਕ ਕੀਤਾ ਸੀ।
ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਹੇ ਹਨ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਕਨਟੇਨਰ ‘ਚ ਜਾ ਵੱਜੀ, ਜਿਸ ‘ਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀ ਦੋਸਤ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ। ਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਸੋਨੀਪਤ ਦੇ ਖਰਖੌਦਾ ਹਸਪਤਾਲ ‘ਚ ਰੱਖਿਆ ਗਿਆ ਹੈ।












