ਚੰਡੀਗੜ੍ਹ: ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ – ”ਪ੍ਰਸਿੱਧ ਅਭਿਨੇਤਾ ਦੀਪ ਸਿੱਧੂ ਦੇ ਮੰਦਭਾਗੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।” ਜ਼ਿਕਰਯੋਗ ਹੈ ਕਿ ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਦੀਪ ਸਿੱਧੂ ਆਪਣੀ ਲੇਡੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ। ਦੀਪ ਸਿੱਧੂ ਨੇ ਲੋਕ ਸਭਾ ਚੋਣਾਂ ਵਿਚ ਸੰਨੀ ਦਿਓਲ ਨੂੰ ਜਿਤਾਉਣ ਵਿਚ ਦਿਨ ਰਾਤ ਇਕ ਕੀਤਾ ਸੀ।
----------- Advertisement -----------
ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ‘ਤੇ CM ਚੰਨੀ ਨੇ ਕੀਤਾ ਦੁੱਖ ਪ੍ਰਗਟ
Published on
----------- Advertisement -----------












