June 28, 2026, 6:19 pm
----------- Advertisement -----------
HomeNewsLatest Newsਕੈਨੇਡਾ: ਟਰੱਕਾਂ ਵਾਲਿਆਂ ਦਾ ਅੰਦੋਲਨ ਅੱਜ ਹੋ ਸਕਦਾ ਹੈ ਖਤਮ

ਕੈਨੇਡਾ: ਟਰੱਕਾਂ ਵਾਲਿਆਂ ਦਾ ਅੰਦੋਲਨ ਅੱਜ ਹੋ ਸਕਦਾ ਹੈ ਖਤਮ

Published on

----------- Advertisement -----------

ਅਮਰੀਕਾ-ਕੈਨੇਡੀਅਨ ਸਰਹੱਦ ਦੇ ਨਾਲ ਮੋਂਟਾਨਾ ਰੋਡ ‘ਤੇ ਟਰੱਕਾਂ ਅਤੇ ਹੋਰ ਵਾਹਨਾਂ ਦੀ 2 ਹਫ਼ਤਿਆਂ ਤੋਂ ਚੱਲ ਰਹੀ ਹੜਤਾਲ ਬੁਧਵਾਰ ਨੂੰ ਖ਼ਤਮ ਹੋ ਸਕਦੀ ਹੈ। ਮੈਨੀਟੋਬਾ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪ੍ਰਦਰਸ਼ਨਕਾਰੀ ਐਮਰਸਨ ਕਰਾਸਿੰਗ ਖੇਤਰ ਨੂੰ ਅੱਜ ਖਾਲੀ ਕਰ ਦੇਣਗੇ। ਮੈਨੀਟੋਬਾ ਆਰਸੀਐਮਪੀ ਦੇ ਮੁਖੀ ਰੌਬ ਹਿੱਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਅੰਦੋਲਨਕਾਰੀ ਜਲਦੀ ਹੀ ਖੇਤਰ ਨੂੰ ਖਾਲੀ ਕਰ ਦੇਣਗੇ ਅਤੇ ਐਮਰਸਨ ਪੋਰਟ ਵੱਲ ਆਵਾਜਾਈ ਸ਼ੁਰੂ ਹੋ ਜਾਵੇਗੀ। ਪ੍ਰਦਰਸ਼ਨਕਾਰੀਆਂ ਨੇ ਪਿਛਲੇ ਵੀਰਵਾਰ ਤੋਂ ਮੈਨੀਟੋਬਾ ਵਿੱਚ ਹਾਈਵੇਅ 75 ਨੂੰ ਬੰਦ ਕੀਤਾ ਹੋਇਆ ਹੈ। ਹਾਲਾਂਕਿ, ਉਨ੍ਹਾਂ ਨੇ ਐਮਰਜੈਂਸੀ ਵਾਹਨਾਂ ਨੂੰ ਆਉਣ-ਜਾਣ ਦੀ ਇਜਾਜ਼ਤ ਦਿੱਤੀ ਹੈ।
ਕੈਨੇਡਾ ਵਿਚ ਟਰੱਕ ਮਾਰਚ ਪਿੱਛੋਂ ਹਾਲਾਤ ਵਿਗੜਨ ਕਾਰਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 50 ਸਾਲ ਵਿਚ ਪਹਿਲੀ ਵਾਰ ਦੇਸ਼ ਵਿਚ ਮੰਗਲਵਾਰ ਨੂੰ ਐਮਰਜੈਂਸੀ ਲਾਗੂ ਕਰਨ ਦੇ ਹੁਕਮ ਦਿਤੇ ਗਏ ਹਨ। ਜ਼ਿਕਰਯੋਗ ਹੈ ਕਿ ਲਾਜ਼ਮੀ ਕੋਵਿਡ-19 ਟੀਕਾਕਰਨ ਅਤੇ ਵਿਆਪਕ ਸਿਹਤ ਪਾਬੰਦੀਆਂ ਦੇ ਖਿਲਾਫ਼ ਪ੍ਰਦਰਸ਼ਨਕਾਰੀਆਂ ਨੇ 29 ਜਨਵਰੀ ਤੋਂ ਅਲਬਰਟਾ ਦੇ ਕੂਟਸ ਸਥਿਤ ਅਮਰੀਕਾ ਜਾਣ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ ਸੀ। ਕੁਝ ਦਿਨ ਪਹਿਲਾਂ ਹੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ ਨੇ ਸਰਹੱਦ ‘ਤੇ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬੰਦੂਕਾਂ ਅਤੇ ਗੋਲਾ ਬਾਰੂਦ ਦਾ ਜਖੀਰਾ ਜ਼ਬਤ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...