May 31, 2026, 4:31 pm
----------- Advertisement -----------
HomeNewsBreaking Newsਪੰਜਾਬ, ਪੰਜਾਬੀ, ਕਿਸਾਨਾਂ ਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਦੁਸ਼ਮਣ ਹੈ ਕੇਜਰੀਵਾਲ...

ਪੰਜਾਬ, ਪੰਜਾਬੀ, ਕਿਸਾਨਾਂ ਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਦੁਸ਼ਮਣ ਹੈ ਕੇਜਰੀਵਾਲ ਦੀ ਆਪ ਪਾਰਟੀ: ਰੰਧਾਵਾ

Published on

----------- Advertisement -----------
  • ਕੇਜਰੀਵਾਲ ਪੰਜਾਬ ਦੇ ਪਾਣੀਆਂ ਅਤੇ ਪਰਾਲੀ ਦੇ ਧੂੰਏਂ ਬਾਰੇ ਆਪਣਾ ਸਟੈਂਡ ਕਿਉਂ ਨਹੀਂ ਸਪੱਸ਼ਟ ਕਰਦਾ
  • ਪੰਜਾਬੀ 2017 ਵਾਂਗ ਆਪ ਦੇ ਸਬਜ਼ਬਾਗ ਵਿੱਚ ਨਹੀਂ ਆਉਣਗੇ

ਡੇਰਾ ਬਾਬਾ ਨਾਨਕ, 16 ਫ਼ਰਵਰੀ 2022 – ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਕਟਹਿਰੇ ਵਿੱਚ ਖੜ੍ਹੇ ਕਰਦਿਆਂ ਉਸ ਦੀ ਪਾਰਟੀ ਨੂੰ ਪੰਜਾਬ, ਪੰਜਾਬੀ, ਪੰਜਾਬੀਅਤ, ਕਿਸਾਨਾਂ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਦੁਸ਼ਮਣ ਪਾਰਟੀ ਦੱਸਿਆ।

ਸ. ਰੰਧਾਵਾ ਨੇ ਆਖਿਆ ਕਿ ਪੰਜਾਬ ਵਿੱਚ ਧਾੜਵੀ ਗੈਂਗ ਵਾਂਗ ਵਿਚਰ ਰਹੇ ਦਿੱਲੀ ਦੇ ਆਪ ਆਗੂਆਂ ਨੇ ਹੁਣ ਤੱਕ ਪੰਜਾਬ ਚੋਣਾਂ ਵਿੱਚ ਪੰਜਾਬ ਦੇ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ਅਤੇ ਕਿਸਾਨਾਂ ਦੀ ਪਰਾਲੀ ਦੇ ਧੂੰਏਂ ਬਾਰੇ ਆਪਣੇ ਪੁਰਾਣੇ ਸਟੈਂਡ ਉਤੇ ਧਾਰੀ ਗਈ ਚੁੱਪੀ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਪਹਿਲਾ ਹੀ ਦਿੱਲੀ ਅਤੇ ਹਰਿਆਣਾ ਦਾ ਹਿੱਸਾ ਕਹਿ ਕੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਜਾ ਚੁੱਕਾ ਹੈ, ਇਸ ਲਈ ਅਸੀਂ ਉਸ ਕੋਲ਼ੋਂ ਮੰਗ ਕਰਦੇ ਹਨ ਕਿ ਇਨ੍ਹਾਂ ਸਭ ਮੁੱਦਿਆਂ ਬਾਰੇ ਕੇਜਰੀਵਾਲ ਆਪਣਾ ਸਟੈਂਡ ਸਪੱਸ਼ਟ ਕਰੇ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਜੋ ਸਬਜ਼ਬਾਗ ਪੰਜਾਬੀਆਂ ਨੂੰ ਦਿਖਾਏ ਜਾ ਰਹੇ ਹਨ, ਉਨ੍ਹਾਂ ਨੂੰ ਪਹਿਲਾ ਦਿੱਲੀ ਵਿੱਚ ਕਿਉਂ ਨਹੀਂ ਲਾਗੂ ਕੀਤਾ ਗਿਆ। ਸਿੱਖਿਆ ਦੀ ਕੌਮੀ ਦਰਜਾਬੰਦੀ ਵਿੱਚ ਪੰਜਾਬ ਪਹਿਲੇ ਨੰਬਰ ਉਤੇ ਹੈ ਅਤੇ ਕੋਰੋਨਾ ਦੇ ਔਖੇ ਸਮੇਂ ਦਿੱਲੀ ਵਿੱਚ ਮਰੀਜ਼ ਆਕਸੀਜਨ ਦੀ ਕਮੀ ਨਾਲ ਸਹਿਕਦੇ ਆਪਣੀ ਜਾਨ ਗਵਾ ਚੁੱਕੇ ਹਨ ਤੇ ਪੰਜਾਬ ਵਿੱਚ ਇਲਾਜ ਕਰਵਾਉਣ ਆਏ। ਇਸ ਨਾਲ ਦਿੱਲੀ ਦੇ ਸਿਹਤ ਤੇ ਸਿੱਖਿਆ ਦੇ ਫਰਜੀ ਮਾਡਲ ਦਾ ਬੁਲਬੁਲਾ ਫੁੱਟ ਗਿਆ ਸੀ।

ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਸ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਇਕ ਵੀ ਸਿੱਖ ਅਤੇ ਮਹਿਲਾ ਨੂੰ ਮੰਤਰੀ ਨਹੀਂ ਬਣਾਇਆ ਜਿਸ ਤੋਂ ਉਸ ਦੀ ਮਨੋਸਥਿਤੀ ਦਾ ਪਤਾ ਲੱਗਦਾ ਹੈ। ਪੰਜਾਬ ਵਿੱਚ ਕੇਜਰੀਵਾਲ ਤੇ ਭਗਵੰਤ ਮਾਨ ਨੇ ਆਪਣੇ ਮਨਸੂਬਿਆਂ ਵਾਸਤੇ ਆਪ ਪਾਰਟੀ ਦੀ ਮੋਢੀ ਟੀਮ ਦੇ ਵੱਡੇ ਆਗੂਆਂ ਨੂੰ ਇਕ-ਇਕ ਕਰਕੇ ਬਾਹਰ ਦਾ ਰਾਸਤਾ ਦਿਖਾਇਆ।

ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਔਰਤਾਂ ਨੂੰ ਪੰਚਾਇਤਾਂ ਤੇ ਮਿਉਂਸਪਲੈਟੀਆਂ ਵਿੱਚ 50 ਫੀਸਦੀ ਰਾਂਖਵਾਕਰਨ, ਸਰਕਾਰੀ ਨੌਕਰੀਆਂ ਵਿੱਚ ਰਾਂਖਵਾਕਰਨ ਅਤੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਦੀ ਸਹੂਲਤ ਦੇ ਕੇ ਕ੍ਰਾਂਤੀਕਾਰੀ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਪਾਰਟੀ ਦੇ ਛਲਾਵਿਆਂ ਵਿੱਚ ਨਹੀਂ ਆਉਣਗੇ ਅਤੇ ਪਿਛਲ਼ੀਆਂ ਚੋਣਾਂ ਵਾਂਗ ਸ਼ੀਸ਼ਾ ਦਿਖਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...