ਨਵੀਂ ਦਿੱਲੀ : – ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਇੱਕ ਫੋਟੋ ਟਵੀਟ ਕੀਤੀ ਅਤੇ ਲਿਖਿਆ “ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ”।
ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ।
ਇਹ ਮੀਟਿੰਗ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੋਈ ਹੈ ਜਿਸਦੇ ਕਈ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ।












