June 10, 2026, 12:10 am
----------- Advertisement -----------
HomeNewsBreaking Newsਕਰਨਾਟਕ ਹਿਜਾਬ ਵਿਵਾਦ 'ਤੇ ਵੀਰਵਾਰ ਨੂੰ ਮੁੜ ਹੋਵੇਗੀ ਸੁਣਵਾਈ

ਕਰਨਾਟਕ ਹਿਜਾਬ ਵਿਵਾਦ ‘ਤੇ ਵੀਰਵਾਰ ਨੂੰ ਮੁੜ ਹੋਵੇਗੀ ਸੁਣਵਾਈ

Published on

----------- Advertisement -----------

ਕਰਨਾਟਕ ‘ਚ ਹਿਜਾਬ ਵਿਵਾਦ ‘ਤੇ ਹਾਈਕੋਰਟ ‘ਚ ਬੁੱਧਵਾਰ ਨੂੰ ਸੁਣਵਾਈ ਹੋਈਂ। ਬੁੱਧਵਾਰ ਨੂੰ ਵੀ ਕਰਨਾਟਕ ਹਾਈ ਕੋਰਟ ‘ਚ ਇਸ ਮਾਮਲੇ ‘ਤੇ ਕੋਈ ਫੈਸਲਾ ਨਹੀਂ ਹੋ ਸਕਿਆ। ਮਾਮਲੇ ਦੀ ਸੁਣਵਾਈ ਵੀਰਵਾਰ ਦੁਪਹਿਰ 2.30 ਵਜੇ ਤੋਂ ਫਿਰ ਸ਼ੁਰੂ ਹੋਵੇਗੀ।
ਕਰਨਾਟਕ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਮੁਸਲਿਮ ਵਿਦਿਆਰਥਣਾਂ ਵੱਲੋਂ ਪੇਸ਼ ਹੋਏ ਵਕੀਲ ਕੁਮਾਰ ਨੇ ਬੈਂਚ ਅੱਗੇ ਕਈ ਦਲੀਲਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਸਰਕਾਰ ਹਿਜਾਬ ਦਾ ਮੁੱਦਾ ਚੁੱਕ ਕੇ ਮੁਸਲਿਮ ਔਰਤਾਂ ਨਾਲ ਦੁਸ਼ਮਣਾਂ ਵਰਗਾ ਸਲੂਕ ਕਿਉਂ ਕਰ ਰਹੀ ਹੈ। ਜਦੋਂ ਹਿੰਦੂ ਕੁੜੀਆਂ ਚੂੜੀਆਂ ਪਾਉਂਦੀਆਂ ਹਨ ਅਤੇ ਈਸਾਈ ਕ੍ਰਾਸ ਪਹਿਨਦੇ ਹਨ ਤਾਂ ਕੀ ਉਹ ਧਾਰਮਿਕ ਚਿੰਨ੍ਹ ਨਹੀਂ ਹਨ। ਤਾਂ ਤੁਸੀਂ ਇਹਨਾਂ ਗਰੀਬ ਮੁਸਲਿਮ ਕੁੜੀਆਂ ਨੂੰ ਹੀ ਕਿਉਂ ਚੁਣ ਰਹੇ ਹੋ?
ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਪ੍ਰੋਫੈਸਰ ਰਵੀਵਰਮਾ ਕੁਮਾਰ ਨੇ ਕਰਨਾਟਕ ਸਿੱਖਿਆ ਐਕਟ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ, ਨਿਯਮ ਕਹਿੰਦਾ ਹੈ ਕਿ ਜਦੋਂ ਵਿਦਿਅਕ ਸੰਸਥਾ ਵਰਦੀ ਬਦਲਣਾ ਚਾਹੁੰਦੀ ਹੈ, ਤਾਂ ਉਸ ਨੂੰ ਇਕ ਸਾਲ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਨੋਟਿਸ ਜਾਰੀ ਕਰਨਾ ਹੁੰਦਾ ਹੈ। ਜੇਕਰ ਹਿਜਾਬ ‘ਤੇ ਪਾਬੰਦੀ ਹੈ ਤਾਂ ਇਸ ਦੀ ਸੂਚਨਾ ਇਕ ਸਾਲ ਪਹਿਲਾਂ ਦਿੱਤੀ ਜਾਣੀ ਚਾਹੀਦੀ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਸੁਣਵਾਈ ਦੌਰਾਨ ਇਨ੍ਹਾਂ ਵਿਦਿਆਰਥਣਾਂ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ ਮੁਸਲਿਮ ਵਿਦਿਆਰਥਣਾਂ ਨੂੰ ਸਕੂਲੀ ਵਰਦੀ ਦੇ ਰੰਗ ਨਾਲ ਮੇਲ ਖਾਂਦਾ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਹ ਲੜਕੀਆਂ ਪ੍ਰੀ ਯੂਨੀਵਰਸਿਟੀ (ਪੀਯੂ) ਕਾਲਜ, ਉਡੁਪੀ ਦੀਆਂ ਹਨ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਹਿਜਾਬ ਪਹਿਨਣਾ ਇਕ ਲਾਜ਼ਮੀ ਧਾਰਮਿਕ ਪ੍ਰਥਾ ਹੈ ਅਤੇ ਇਸ ਦੀ ਵਰਤੋਂ ‘ਤੇ ਪਾਬੰਦੀ ਭਾਰਤੀ ਸੰਵਿਧਾਨ ਦੀ ਧਾਰਾ 25 ਦੀ ਉਲੰਘਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...