June 6, 2026, 12:21 am
----------- Advertisement -----------
HomeNewsBreaking Newsਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰੇਗਾ: ਭਗਵੰਤ ਮਾਨ

ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰੇਗਾ: ਭਗਵੰਤ ਮਾਨ

Published on

----------- Advertisement -----------
  • ਭਗਵੰਤ ਮਾਨ ਨੇ ਮੋਰਿੰਡਾ ਵਿੱਚ ਉਮੀਦਵਾਰ ਡਾ. ਚਰਨਜੀਤ ਸਿੰਘ ਲਈ ਕੀਤਾ ਚੋਣ ਪ੍ਰਚਾਰ

ਮੋਰਿੰਡਾ (ਰੋਪੜ)/ ਚੰਡੀਗੜ੍ਹ, 17 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੇ ਹੱਕ ਵਿੱਚ ਮੋਰਿੰਡਾ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਡਾ. ਚਰਨਜੀਤ ਸਿੰਘ ਲਈ ਪ੍ਰਚਾਰ ਕਰਦਿਆਂ ਕਿਹਾ ਕਿ 20 ਤਰੀਕ ਨੂੰ ਗੁੱਲੀ ਡੰਡਾ ਖੇਡਣ ਵਾਲੇ ਚੰਨੀ ਨੂੰ ਮੋਰਿੰਡਾ ਦੇ ਲੋਕਾਂ ਨੇ ਹਰਾਉਣਾ ਹੈ ਅਤੇ ‘ਆਪ’ ਦੇ ਡਾ. ਚਰਨਜੀਤ ਸਿੰਘ ਨੂੰ ਜਿਤਾਉਣਾ ਹੈ।

ਬੁੱਧਵਾਰ ਨੂੰ ਮੋਰਿੰਡਾ ਵਿਖੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਇੱਕ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ। ਸਿੱਖਿਆ ਅਤੇ ਇਲਾਜ ਵਿਵਸਥਾ ਠੀਕ ਕਰਨ ਦਾ। ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦਾ। ਬਿਜਲੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦਾ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਮੁੱਕਤੀ ਦਿਵਾਉਣ ਦਾ । ਇਸ ਲਈ 20 ਫਰਵਰੀ ਨੂੰ ਸਭ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ‘ਆਪ’ ਦੀ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੋਵੇਗੀ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਦੀ ਲਹਿਰ ਚੱਲ ਰਹੀ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੁਨੇਹਾ ਦੇ ਰਹੀ ਹੈ। ਇਸ ਲਈ ਇੱਥੋਂ ਦੇ ਵੋਟਰਾਂ ਨੇ ਵੀ ਆਪਣਾ ਆਗੂ ਅਤੇ ਸਰਕਾਰ ਬਦਲਣ ਦਾ ਫ਼ੈਸਲਾ ਕਰ ਲਿਆ ਹੈ ਅਤੇ ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...