ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੁੱਝ ਦਿਨ ਰਹਿ ਗਏ ਹਨ। ਜਿੱਥੇ ਉਮੀਦਵਾਰਾਂ ਵੱਲੋਂ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਦਾ ਪਰਿਵਾਰ ਵੀ ਵੋਟਾਂ ਮੰਗ ਰਿਹਾ ਹੈ। ਖਾਸ ਕਰ ਉਨ੍ਹਾਂ ਦੀਆਂ ਧੀਆਂ ਵੀ ਪ੍ਰਚਾਰ ‘ਚ ਜੁੱਟ ਗਈਆਂ ਹਨ। ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬੇਟੀ ਰਾਬੀਆ ਸਿੱਧੂ, ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਦੀ ਬੇਟੀ ਹਰਕੀਰਤ ਕੌਰ ਬਾਦਲ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਬੇਟੀ ਏਕਮ ਵੜਿੰਗ ਨੇ ਪਿਤਾ ਦੀ ਜਿੱਤ ਲਈ ਕਸਰ ਨਹੀਂ ਛੱਡੀ ਹੈ।
ਇਥੋ ਤਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਨੇ ਵੀ ਪੰਜਾਬ ‘ਚ ਆ ਕੇ ਪਾਰਟੀ ਲਈ ਪ੍ਰਚਾਰ ਕੀਤਾ । ਉਨ੍ਹਾਂ ਨੇ ਧੂਰੀ ਵਿਧਾਨ ਸਭਾ ਹਲਕੇ ‘ਚ ਮਾਂ ਸੁਨੀਤਾ ਕੇਜਰੀਵਾਲ ਦੇ ਨਾਲ ‘ਆਪ’ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਲਈ ਚੋਣ ਪ੍ਰਚਾਰ ਕੀਤਾ।












