ਅਬੋਹਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਬੋਹਰ ‘ਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਅੱਜ ਪੂਰਾ ਪੰਜਾਬ ਡਬਲ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ। ਅਬੋਹਰ ਦੀ ਨਵੀਂ ਅਨਾਜ ਮੰਡੀ ‘ਚ ਆਯੋਜਿਤ ਜਨਸਭਾ ‘ਚ ਮੋਦੀ ਨੇ ਕਾਂਗਰਸ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਸਰਕਾਰ ਆਈ ਤਾਂ ਮਾਫੀਆ ਨੂੰ ਅਲਵਿਦਾ ਕਹਿ ਦਿੱਤਾ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਪੰਜ ਸਾਲ ਸੇਵਾ ਕਰਨ ਦਾ ਮੌਕਾ ਦੇਣ। ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਇੱਕ ਖੇਤਰ ਦੇ ਲੋਕਾਂ ਨੂੰ ਦੂਜੇ ਖੇਤਰ ਨਾਲ ਲੜਾਉਂਦੀ ਰਹੀ ਹੈ। ਇੱਥੇ ਕਾਂਗਰਸ ਦੇ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ, ਜਿਸ ‘ਤੇ ਦਿੱਲੀ ਦਾ ਪਰਿਵਾਰ ਉਨ੍ਹਾਂ ਦੇ ਨਾਲ ਖੜ੍ਹਾ ਸੀ ਅਤੇ ਤਾੜੀਆਂ ਵਜਾ ਰਿਹਾ ਸੀ, ਨੂੰ ਪੂਰੇ ਦੇਸ਼ ਨੇ ਦੇਖਿਆ। ਇਹ ਲੋਕ ਆਪਣੇ ਬਿਆਨਾਂ ਨਾਲ ਕਿਸ ਦਾ ਅਪਮਾਨ ਕਰ ਰਹੇ ਹਨ? ਇੱਥੇ ਕੋਈ ਅਜਿਹਾ ਪਿੰਡ ਨਹੀਂ ਹੋਵੇਗਾ, ਜਿੱਥੇ ਸਾਡੇ ਉੱਤਰ ਪ੍ਰਦੇਸ਼ ਜਾਂ ਬਿਹਾਰ ਦੇ ਭੈਣ-ਭਰਾ ਮਿਹਨਤ ਨਾ ਕਰਦੇ ਹੋਣ।
----------- Advertisement -----------
ਪੰਜਾਬ ‘ਚ ਚੋਣ ਪ੍ਰਚਾਰ ਦੌਰਾਨ ਕਾਂਗਰਸ ‘ਤੇ ਭੜਕੇ ਮੋਦੀ, ਕਹਿ ਇਹ ਵੱਡੀ ਗੱਲ
Published on
----------- Advertisement -----------
----------- Advertisement -----------












