November 13, 2026, 11:22 am
----------- Advertisement -----------
HomeNewsBreaking Newsਦੀਪ ਸਿੰਘ ਸਿੱਧੂ ਦੇ ਸੰਸਕਾਰ 'ਤੇ ਸਿਆਸੀ ਪਾਰਟੀਆਂ ਅਤੇ ਹੋਰਨਾਂ ਦੀ ਗੈਰ-ਹਾਜ਼ਰੀ...

ਦੀਪ ਸਿੰਘ ਸਿੱਧੂ ਦੇ ਸੰਸਕਾਰ ‘ਤੇ ਸਿਆਸੀ ਪਾਰਟੀਆਂ ਅਤੇ ਹੋਰਨਾਂ ਦੀ ਗੈਰ-ਹਾਜ਼ਰੀ ਦੁੱਖਦਾਇਕ : ਸਿਮਰਨਜੀਤ ਸਿੰਘ ਮਾਨ

Published on

----------- Advertisement -----------

ਫ਼ਤਹਿਗੜ੍ਹ ਸਾਹਿਬ, 17 ਫਰਵਰੀ ( ) “ਪੰਜਾਬ ਸੂਬੇ ਅਤੇ ਖ਼ਾਲਸਾ ਪੰਥ ਦਾ ਡੂੰਘਾਂ ਦਰਦ ਅਤੇ ਦੂਰਅੰਦੇਸ਼ੀ ਰੱਖਣ ਵਾਲੇ ਯੋਧੇ ਸ. ਦੀਪ ਸਿੰਘ ਸਿੱਧੂ ਦੀ ਮ੍ਰਿਤਕ ਦੇਹ ਦਾ ਜੋ ਬੀਤੇ ਦਿਨੀਂ ਉਨ੍ਹਾਂ ਦੇ ਪਿੰਡ ਥਰੀਕੇ (ਪੱਖੋਵਾਲ ਰੋਡ ਲੁਧਿਆਣਾ) ਵਿਖੇ ਸੰਸਕਾਰ ਕੀਤਾ ਗਿਆ ਹੈ, ਉਸ ਨੌਜ਼ਵਾਨ ਨੂੰ ਆਪਣੀ ਸਰਧਾ ਦੀ ਭਾਵਨਾ ਪ੍ਰਗਟਾਉਣ ਵਾਲੇ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ ਨਾਲ ਇਸ ਮੌਕੇ ਤੇ ਹਮਦਰਦੀ ਪ੍ਰਗਟ ਕਰਨ ਵਾਲੇ ਪੰਜਾਬ ਸੂਬੇ ਅਤੇ ਗੁਆਂਢੀ ਸੂਬਿਆਂ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਅਤੇ ਵੱਖ-ਵੱਖ ਸਥਾਨਾਂ ਤੋਂ ਪਹੁੰਚੀਆਂ ਅਹਿਮ ਸਖਸ਼ੀਅਤਾਂ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜਿਥੇ ਤਹਿ ਦਿਲੋ ਧੰਨਵਾਦ ਕਰਦਾ ਹੈ, ਉਥੇ ਸਾਨੂੰ ਇਸ ਗੱਲ ਦਾ ਡੂੰਘਾਂ ਦੁੱਖ ਪਹੁੰਚਿਆ ਹੈ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਬਾਦਲ ਦਲ, ਪੰਜਾਬ ਲੋਕ ਕਾਂਗਰਸ, ਕਾਂਗਰਸ, ਆਮ ਆਦਮੀ ਪਾਰਟੀ, ਬੀ.ਐਸ.ਪੀ, ਬੀਜੇਪੀ ਅਤੇ ਹੋਰ ਵਿਚਰ ਰਹੇ ਸੰਗਠਨਾਂ ਦੇ ਆਗੂਆਂ ਵੱਲੋਂ ਅਤੇ ਦਮਦਮੀ ਟਕਸਾਲ, ਸੰਤ-ਮਹਾਪੁਰਖ ਆਦਿ ਵੱਲੋਂ ਇਸ ਅਤਿ ਗੰਭੀਰ ਮੌਕੇ ਉਤੇ ਨਹੀਂ ਪਹੁੰਚੇ । ਜਦੋ ਕਿ ਸ. ਦੀਪ ਸਿੰਘ ਸਿੱਧੂ ਸੱਚ-ਹੱਕ ਦੀ ਆਵਾਜ਼ ਬੁਲੰਦ ਕਰਨ ਵਾਲਾ, ਪੰਜਾਬ ਅਤੇ ਸਿੱਖ ਕੌਮ ਦੀ ਬਿਹਤਰੀ ਲੋੜਨ ਵਾਲਾ ਅਤੇ ਸਮੁੱਚੀ ਮਨੁੱਖਤਾ ਲਈ ਉਦਮ ਕਰਨ ਵਾਲਾ ਛੋਟੀ ਉਮਰ ਦੇ ਨੌਜ਼ਵਾਨ ਸਨ । ਜਿਸਦੇ ਸੰਸਕਾਰ ਉਤੇ ਵਿਚਾਰਾਂ ਦੇ ਵਖਰੇਵੇ ਹੁੰਦੇ ਹੋਏ ਵੀ ਉਪਰੋਕਤ ਸਭ ਸਿਆਸੀ ਅਤੇ ਸਮਾਜਿਕ ਧਿਰਾਂ ਨੂੰ ਪਹੁੰਚਣਾ ਚਾਹੀਦਾ ਸੀ ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਕੱਲ੍ਹ ਸ. ਦੀਪ ਸਿੰਘ ਸਿੱਧੂ ਜੋ ਇਕ ਬਹੁਤ ਹੀ ਅੱਛੇ ਖਿਆਲਾਤਾਂ ਅਤੇ ਮਨੁੱਖਤਾ ਪੱਖੀ ਸੋਚ ਦਾ ਭੰਡਾਰ ਸਨ, ਜਿਨ੍ਹਾਂ ਦੇ ਸੰਸਕਾਰ ਉਤੇ ਬਹੁਤ ਸਾਰੀਆ ਸਿਆਸੀ ਪਾਰਟੀਆ ਅਤੇ ਸੰਗਠਨਾਂ ਵੱਲੋਂ ਨਾ ਪਹੁੰਚਣ ਉਤੇ ਗਹਿਰੇ ਦੁੱਖ ਦਾ ਇਜਹਾਰ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਜਦੋ ਪੰਜਾਬ ਨਿਵਾਸੀ ਤੇ ਨੌਜ਼ਵਾਨੀ ਸੰਸਕਾਰ ਵਿਚ ਸਾਮਿਲ ਹੋਣ ਲਈ ਜਾ ਰਹੇ ਸਨ ਤਾਂ ਕੈਪਟਨ ਅਮਰਿੰਦਰ ਸਿੰਘ ਮੇਰੇ ਅਮਰਗੜ੍ਹ ਵਿਧਾਨ ਸਭਾ ਹਲਕੇ ਵਿਚ ਪੰਜਾਬ ਤੇ ਸਿੱਖ ਕੌਮ ਵਿਰੋਧੀ ਜਮਾਤ ਬੀਜੇਪੀ ਦੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਵਿਚ ਰੁੱਝੇ ਹੋਏ ਸਨ । ਜੋ ਕਿ ਹੋਰ ਵੀ ਗੈਰ-ਇਖਲਾਕੀ ਅਤੇ ਸ਼ਰਮ ਵਾਲੀ ਗੱਲ ਹੈ । ਉਨ੍ਹਾਂ ਇਸ ਗੱਲ ਤੇ ਵੀ ਡੂੰਘਾਂ ਦੁੱਖ ਜਾਹਰ ਕੀਤਾ ਕਿ ਸਿੱਖ ਕੌਮ ਤੇ ਕਿਸਾਨਾਂ ਦੇ ਕਾਤਲਾਂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆ ਕਰਨ ਵਾਲਿਆ ਅਤੇ ਹੋਰ ਵੱਡੇ ਅਪਰਾਧੀਆ ਨੂੰ ਤਾਂ ਹੁਕਮਰਾਨ ਤੇ ਅਦਾਲਤਾਂ ਜ਼ਮਾਨਤਾਂ ਅਤੇ ਪੇਰੋਲ ਤੇ ਰਿਹਾਅ ਕਰ ਰਹੀਆ ਹਨ ।

ਪਰ ਜਿਨ੍ਹਾਂ ਸਿੱਖ ਨੌਜ਼ਵਾਨਾਂ ਨੇ ਆਪਣੀ 25-25 ਸਾਲ ਤੋ ਵੀ ਜਿਆਦਾ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਅਜੇ ਵੀ ਜੇਲ੍ਹਾਂ ਵਿਚ ਜ਼ਬਰੀ ਬੰਦੀ ਬਣਾਇਆ ਹੋਇਆ ਹੈ । ਜੋ ਇਥੋ ਦੇ ਕਾਨੂੰਨ, ਵਿਧਾਨ ਅਤੇ ਹੁਕਮਰਾਨਾਂ ਦਾ ਘੱਟ ਗਿਣਤੀ ਸਿੱਖ ਕੌਮ ਨਾਲ ਵੱਡਾ ਵਿਤਕਰਾ ਅਤੇ ਬੇਇਨਸਾਫ਼ੀ ਹੈ । ਜੋ ਡਰੱਗ ਮਾਫੀਆ, ਰੇਤ ਮਾਫੀਆ, ਕੇਬਲ ਮਾਫੀਆ ਦੇ ਸਰਗਣੇ ਹਨ, ਉਨ੍ਹਾਂ ਨੂੰ ਸਿਆਸਤਦਾਨਾਂ ਦੀ ਸਰਪ੍ਰਸਤੀ ਦੀ ਬਦੌਲਤ ਅਜੇ ਵੀ ਬੁਲੰਦ ਹੌਸਲੇ ਨਾਲ ਉਹ ਆਪਣੇ ਪਹਿਲੇ ਦੀ ਤਰ੍ਹਾਂ ਕਾਰੋਬਾਰ ਕਰ ਰਹੇ ਹਨ, ਜੋ ਅਤਿ ਦੁੱਖਦਾਇਕ ਅਤੇ ਪੰਜਾਬ ਦੀ ਸਥਿਤੀ ਨੂੰ ਵਿਸਫੋਟਕ ਬਣਾਉਣ ਵਾਲਾ ਵਰਤਾਰਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...