ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਵੱਡਾ ਧਮਾਕਾ ਹੋਇਆ ਹੈ। ਪਾਰਟੀ ਵੱਲੋਂ ਆਗੂ ਕੇਵਲ ਸਿੰਘ ਢਿੱਲੋਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਟਿਕਟ ਕੱਟੀ ਜਾਣ ਤੋਂ ਬਾਅਦ ਢਿੱਲੋਂ ਨਾਰਾਜ਼ ਚਾਲ ਰਹੇ ਸਨ ਤੇ ਉਹ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਦੱਸੇ ਜਾ ਰਹੇ ਹਨ।













