November 14, 2026, 7:07 am
----------- Advertisement -----------
HomeNewsLatest Newsਕਾਂਗਰਸ, ਅਕਾਲੀ, ਭਾਜਪਾ ਦਾ ਇੱਕ ਮਕਸਦ ਕਿਸੇ ਵੀ ਤਰਾਂ 'ਆਪ' ਦੀ ਸਰਕਾਰ...

ਕਾਂਗਰਸ, ਅਕਾਲੀ, ਭਾਜਪਾ ਦਾ ਇੱਕ ਮਕਸਦ ਕਿਸੇ ਵੀ ਤਰਾਂ ‘ਆਪ’ ਦੀ ਸਰਕਾਰ ਬਣਾਉਣ ਤੋਂ ਰੋਕਣਾ: ਅਰਵਿੰਦ ਕੇਜਰੀਵਾਲ

Published on

----------- Advertisement -----------

ਗੁਰਦਾਸਪੁਰ : – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀਆਂ ਪਾਰਟੀਆਂ ‘ਤੇ ਤਿੱਖੇ ਹਮਲੇ ਕੀਤੇ ਹਨ। ਕੇਜਰੀਵਾਲ ਨੇ ਅਕਾਲੀ, ਕਾਂਗਰਸ ਅਤੇ ਭਾਜਪਾ ‘ਤੇ ਆਪਸ ਵਿੱਚ ਮਿਲੇ ਹੋਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਤਿੰਨੇ ਪਾਰਟੀਆਂ ਇੱਕਠੀਆਂ ਹੋ ਗਈਆਂ ਹਨ।

ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਉਨਾਂ ਦੀ ਇਮਾਨਦਾਰ ਰਾਜਨੀਤੀ ਨੂੰ ਹਰਾਉਣ ਲਈ ਇੱਕਠੀਆਂ ਹੋ ਗਈਆਂ ਹਨ। ਇਸ ਲਈ ਤੁਸੀਂ ਲੋਕ ਇਨਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਹਰਾਉਣ ਲਈ ਇੱਕਠੇ ਹੋ ਜਾਓ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਲਈ ਵੋਟ ਪਾਉਣੀ ਚਾਹੀਦੀ ਹੈ। ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ ਹੈ। ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰਨ ਲਈ ਵੋਟ ਪਾਉਣੀ ਹੈ।

ਕੇਜਰੀਵਾਲ ਨੇ ਦੋਸ਼ ਲਾਇਆ ਕਿ ਤਿੰਨਾਂ ਪਾਰਟੀਆਂ ਮਿਲ ਕੇ ਉਨਾਂ ਖਿਲਾਫ਼ ਸਾਜਿਸ਼ਾਂ ਰੱਚ ਰਹੀਆਂ ਹਨ ਅਤੇ ਕਿਸੇ ਵੀ ਤਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣਾ ਚਾਹੁੰਦੀਆਂ ਹਨ। ਜਿਸ ਤਰਾਂ ਇਹ ਲੋਕ ਪਿਛਲੇ 70 ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਹਨ, ਉਸੇ ਤਰਾਂ ਅੱਗੇ ਵੀ ਲੁੱਟਣਾ ਚਾਹੁੰਦੇ ਹਨ। ਤਿੰਨਾਂ ਪਾਰਟੀਆਂ ਨੇ ਹਮੇਸ਼ਾਂ ਆਪਸੀ ਸਮਝੌਤਾ ਕਰਕੇ ਸਰਕਾਰ ਬਣਾਈ ਅਤੇ ਮਿਲ ਕੇ ਪੰਜਾਬ ਨੂੰ ਲੁੱਟਿਆ। ਹੁਣ ਉਨਾਂ ਨੂੰ ਡਰ ਹੈ ਕਿ ਜੇ ਪੰਜਾਬ ‘ਚ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਇਨਾਂ ਦਾ ਲੁੱਟ ਦਾ ਧੰਦਾ ਹਮੇਸ਼ਾ ਲਈ ਬੰਦ ਹੋ ਜਾਵੇਗਾ।

ਵੀਰਵਾਰ ਨੂੰ ਕੇਜਰੀਵਾਲ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਗੁਰਦਾਸਪੁਰ ਪਹੁੰਚੇ ਸਨ। ਇੱਥੇ ਉਨਾਂ ਫਤਿਹਗੜ ਚੂੜੀਆਂ ਹਲਕੇ ‘ਚ ਉਮੀਦਵਾਰ ਬਲਬੀਰ ਸਿੰਘ ਪੰਨੂੰ, ਡੇਰਾ ਬਾਬਾ ਨਾਨਕ ਵਿੱਚ ਗੁਰਦੀਪ ਰੰਧਾਵਾ, ਗੁਰਦਾਸਪੁਰ ‘ਚ ਰਮਨ ਬਹਿਲ ਅਤੇ ਦੀਨਾਨਗਰ ‘ਚ ਸ਼ਮਸ਼ੇਰ ਸਿੰਘ ਦੇ ਹੱਕ ਵਿੱਚ ਨੁਕੜ ਸਭਾਵਾਂ ਕਰਕੇ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨਾਂ ਦਾ ਮਕਸਦ ਪੰਜਾਬ ਦੀ ਸਿੱਖਿਆ ਅਤੇ ਇਲਾਜ ਵਿਵਸਥਾ ਨੂੰ ਠੀਕ ਕਰਨਾ ਹੈ। ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੀ ਹਾਲਤ ਠੀਕ ਕਰਨਾ ਹੈ। ਬਿਜਲੀ ਪਾਣੀ ਦੀ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੇ ਚੁੰਗਲ ਤੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਣਾ ਚਾਹੁੰਦੇ ਹਨ। ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰਨਾ ਚਾਹੁੰਦੇ ਹਨ। ਉਥੇ ਹੀ ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਮਕਸਦ ਸਿਰਫ਼ ਆਮ ਆਦਮੀ ਪਾਰਟੀ ਨੂੰ ਹਰਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...