ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਲਟੋਹਾ ‘ਤੇ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ। ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਹੋਇਆ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਸ਼ੋਰਾ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਦੇ ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 13 ਫਰਵਰੀ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਰੋਡ ਸ਼ੋਅ ਕੱਢਿਆ ਗਿਆ ਸੀ। ਰੋਡ ਸ਼ੋਅ ਦੌਰਾਨ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਉਲੰਘਣਾ ਪਾਏ ਜਾਣ ਤਹਿਤ ਅਤੇ ਪਵਨ ਕੁਮਾਰ ਪੁੱਤਰ ਪਿਆਰਾ ਲਾਲ ਨਿਵਾਸੀ ਖੇਮਕਰਨ ਦੇ ਬਿਆਨਾਂ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
----------- Advertisement -----------
ਸ਼੍ਰੋ.ਅ.ਦ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ
Published on
----------- Advertisement -----------
----------- Advertisement -----------












