ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਡਰਾਈਵਰ ਕਾਸਿਮ ਹਰਿਆਣਾ ਦੇ ਨੂਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਮੰਗਲਵਾਰ ਦੇਰ ਰਾਤ ਮਸ਼ਹੂਰ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦਰਅਸਲ, ਦੀਪ ਆਪਣੀ ਮੰਗੇਤਰ ਨਾਲ ਸਕਾਰਪੀਓ ਗੱਡੀ ‘ਚ ਦਿੱਲੀ ਤੋਂ ਪੰਜਾਬ ਵਾਪਸ ਆ ਰਿਹਾ ਸੀ|
ਫਿਰ ਸੋਨੀਪਤ ਜ਼ਿਲੇ ਦੇ ਕੁੰਡਲੀ-ਮਾਨੇਸਰ-ਪਲਵਲ (ਕੇ.ਐੱਮ.ਪੀ.) ਐਕਸਪ੍ਰੈੱਸਵੇਅ ‘ਤੇ ਖਰਖੋਦਾ ਟੋਲ ਪਲਾਜ਼ਾ ਨੇੜੇ ਉਸ ਦੀ ਕਾਰ ਇਕ ਟਰਾਲਾ ਨਾਲ ਟਕਰਾ ਗਈ। ਜਦੋਂ ਤੱਕ ਪੁਲੀਸ ਪਹੁੰਚੀ, ਉਦੋਂ ਤੱਕ ਦੀਪ ਸਿੱਧੂ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਮੰਗੇਤਰ ਰੀਨਾ ਰਾਏ ਦੀ ਹਾਲਤ ਗੰਭੀਰ ਬਣੀ ਹੋਈ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ।
----------- Advertisement -----------
ਦੀਪ ਸਿੱਧੂ ਦੀ ਮੌਤ ਮਾਮਲੇ ‘ਚ ਵੱਡਾ UPDATE , ਡਰਾਈਵਰ ਗ੍ਰਿਫਤਾਰ
Published on
----------- Advertisement -----------
----------- Advertisement -----------












