ਨਵੀਂ ਦਿੱਲੀ: ਪੰਜਾਬ ਵਿਧਾਨਸਭਾ ਚੋਣਾਂ ਨੂੰ ਕੁੱਝ ਹੀ ਘੰਟੇ ਰਹਿ ਗਏ ਹਨ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੂਬੇ ਦੇ ਵੱਡੇ ਸਿੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ। ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਆਗੂਆਂ ਨਾਲ ਗੱਲਬਾਤ ਕੀਤੀ। ਇਸ ਮੁਲਾਕਾਤ ਵਿਚ ਮਨਜਿੰਦਰ ਸਿੰਘ ਸਿਰਸਾ ਸਣੇ ਸੰਤ ਬਲਬੀਰ ਸਿੰਘ ਸੀਚੇਵਾਲ, ਪਟਨਾ ਸਾਹਿਬ ਦੇ ਜਥੇਦਾਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਹਜ਼ੂਰ ਸਾਹਿਬ ਕਮੇਟੀ ਦੇ ਜੱਥੇਦਾਰ ਤੇ ਹੋਰ ਸਿੱਖ ਸੰਸਥਾਵਾਂ ਦੇ ਆਗੂ ਮੌਜੂਦ ਸਨ। ਇਸ ਦੌਰਾਨ ਸਿੱਖ ਆਗੂਆਂ ਨੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੂਬੇ ‘ਚ ਚੋਣ ਪ੍ਰਚਾਰ ਅੱਜ ਰੁੱਕ ਜਾਵੇਗਾ। ਸ਼ਾਮ 6 ਵੱਜੇ ਤੋਂ ਬਾਅਦ ਪ੍ਰਚਾਰ ਬੰਦ ਹੋ ਜਾਵੇਗਾ। 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਆਉਣਗੇ।
----------- Advertisement -----------
ਚੋਣਾਂ ਤੋਂ ਪਹਿਲਾਂ PM ਮੋਦੀ ਨੇ ਪੰਜਾਬ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੀਟਿੰਗ
Published on
----------- Advertisement -----------












