June 16, 2026, 2:03 pm
----------- Advertisement -----------
HomeNewsBreaking Newsਪਹਿਲਾਂ ਪਿਓ ਤੇ ਹੁਣ ਪੁੱਤ ਨੇ ਕਰਜ਼ੇ ਤੋਂ ਤੰਗ ਆਕੇ ਕੀਤੀ ਖੁਦਕੁਸ਼ੀ

ਪਹਿਲਾਂ ਪਿਓ ਤੇ ਹੁਣ ਪੁੱਤ ਨੇ ਕਰਜ਼ੇ ਤੋਂ ਤੰਗ ਆਕੇ ਕੀਤੀ ਖੁਦਕੁਸ਼ੀ

Published on

----------- Advertisement -----------

ਮਾਨਸਾ, 18 ਫਰਵਰੀ 2022 : ਜ਼ਿਲ੍ਹਾ ਮਾਨਸਾ ਦੇ ਪਿੰਡ ਜਟਾਣਾ ਖੁਰਦ ‘ਚ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਦੇ ਚਲਦਿਆਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੱਗਾ ਸਿੰਘ ਵੱਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਪਿੰਡ ਜਟਾਣਾ ਖੁਰਦ ਦੇ ਜੱਗਾ ਸਿੰਘ (38) ਪੁੱਤਰ ਜਰਨੈਲ ਸਿੰਘ ਨੇ ਆਪਣੇ ਘਰ ਵਿਖੇ ਹੀ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਜੱਗਾ ਸਿੰਘ ਡੇਢ ਏਕੜ ਜਮੀਨ ਦਾ ਮਾਲਕ ਸੀ ਤੇ ਉਸ ਸਿਰ ਢਾਈ ਲੱਖ ਰੁਪਏ ਬੈਂਕ ਦਾ ਕਰਜ਼ਾ ਸੀ। ਕੁਝ ਸਮਾਂ ਪਹਿਲਾਂ ਇਸ ਦਾ ਪਿਤਾ ਵੀ ਆਰਥਿਕ ਤੰਗੀ ਦੇ ਚਲਦਿਆਂ ਖ਼ੁਦਕੁਸ਼ੀ ਕਰ ਗਿਆ ਸੀ।

ਜੱਗਾ ਸਿੰਘ ਆਪਣੇ ਪਿੱਛੇ ਆਪਣੀ ਮਾਂ ਅਤੇ ਇੱਕ ਧੀ ਨੂੰ ਛੱਡ ਗਿਆ ਹੈ। ਪਤਾ ਲੱਗਣ ‘ਤੇ ਉਸ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਲਿਜਾਇਆ ਗਿਆ। ਝੁਨੀਰ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਸਰੀਰ ਦਾ ਪੋਸਟਮਾਰਟਮ ਕਰਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ, ਜਿਸ ਦਾ ਸਸਕਾਰ ਕਰ ਦਿੱਤਾ ਗਿਆ।

ਇਸ ਸੰਬੰਧ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ ਅਤੇ ਉਸਦਾ ਕਰਜ਼ਾ ਮਾਫ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...