July 24, 2026, 4:11 pm
----------- Advertisement -----------
HomeNewsEntertainmentਐਮੀ ਵਿਰਕ ਦੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਪ੍ਰੋਮੋ ਹੋਇਆ ਰਿਲੀਜ਼, ਦੇਖੋ...

ਐਮੀ ਵਿਰਕ ਦੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਪ੍ਰੋਮੋ ਹੋਇਆ ਰਿਲੀਜ਼, ਦੇਖੋ ਵੀਡੀਓ

Published on

----------- Advertisement -----------

12 ਫਰਵਰੀ ਨੂੰ ਹੀ ਐਮੀ ਵਿਰਕ ਦੀ ਪੰਜਾਬੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਟਰੇਲਰ ਲਾਂਚ ਹੋਇਆ ਸੀ ਜਿਸਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਤੇ ਅੱਜ ਇਸੇ ਫ਼ਿਲਮ ਦਾ ਨਵਾਂ ਪ੍ਰੋਮੋ ਰਿਲੀਜ਼ ਕਰ ਦਿੱਤਾ ਗਿਆ ਹੈ। ਹਾਸਿਆਂ ਦੇ ਰੰਗਾਂ ਨਾਲ ਭਰਿਆ ਪ੍ਰੋਮੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਨਵਾਂ ਪ੍ਰੋਮੋ ਸ਼ੇਅਰ ਕੀਤਾ ਹੈ। ਇਸ ਪ੍ਰੋਮੋ ‘ਚ ਐਮੀ ਵਿਰਕ, ਨਾਸਿਰ ਚਿਨੌਤੀ ਤੇ ਹਨੀ ਮੱਟੂ ਆਪਣੇ ਹਾਸੇ ਵਾਲੇ ਪੰਚ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ। ਦਰਸ਼ਕਾਂ ਨੂੰ ਇਹ ਪ੍ਰੋਮੋ ਖੂਬ ਪਸੰਦ ਆ ਰਿਹਾ ਹੈ।

ਦੋ ਲੱਖ ਤੋਂ ਵੱਧ ਵਿਊਜ਼ ਇਸ ਪ੍ਰੋਮੋ ਵੀਡੀਓ ਉੱਤੇ ਆ ਚੁੱਕੇ ਹਨ। ਕਲਾਕਾਰ ਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਫ਼ਿਲਮ ਨੂੰ ਰਾਕੇਸ਼ ਧਵਨ ( Rakesh Dhawan )ਨੇ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ । ਉਨ੍ਹਾਂ ਨੇ ਇਸ ਫ਼ਿਲਮ ਦੇ ਨਾਲ ਡਾਇਰੈਕਸ਼ਨ ‘ਚ ਕਦਮ ਰੱਖਿਆ ਹੈ। ਇਸ ਫ਼ਿਲਮ ਦੇ ਰਾਹੀਂ ਮੈਕਸੀਕੋ ਦੇ ਜੰਗਲਾਂ ਰਾਹੀਂ ਡੌਂਕੀ ਲਾ ਕੇ ਅਮਰੀਕਾ ਪਹੁੰਚਣ ਵਾਲੇ ਨੌਜਵਾਨਾਂ ਦੇ ਦੁੱਖਾਂ ਤੇ ਸੰਘਰਸ਼ ਦੀ ਕਾਹਣੀ ਨੂੰ ਬਿਆਨ ਕੀਤਾ ਜਾਵੇਗਾ। ਮੈਕਸੀਕੋ ਦੇ ਜੰਗਲ ਪਤਾ ਨਹੀਂ ਕਿੰਨੇ ਹੀ ਨੌਜਵਾਨਾਂ ਨੂੰ ਖਾ ਗਿਆ ਹੈ। ਇਹ ਫ਼ਿਲਮ ਐਮੀ ਵਿਰਕ ਦੀ ਖੁਦ ਦੀ ਹੋਮ ਪ੍ਰੋਡਕਸ਼ਨ ਹੇਠ ਤਿਆਰ ਹੋਈ ਹੈ। ਹੁਣ ਇਹ ਫ਼ਿਲਮ 25 ਫਰਵਰੀ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਣ ਲਈ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...