November 13, 2026, 5:15 pm
----------- Advertisement -----------
HomeNewsLatest Newsਝੂਠ ਬੋਲ ਕੇ ਗੁੰਮਰਾਹ ਕਰਨ ਵਾਲੇ ਕੇਜਰੀਵਾਲ ਦਿੱਲੀ ਦੇ ਸਭ ਤੋਂ ਵੱਡੇ...

ਝੂਠ ਬੋਲ ਕੇ ਗੁੰਮਰਾਹ ਕਰਨ ਵਾਲੇ ਕੇਜਰੀਵਾਲ ਦਿੱਲੀ ਦੇ ਸਭ ਤੋਂ ਵੱਡੇ ਠੱਗ : ਆਦੇਸ਼ ਗੁਪਤਾ

Published on

----------- Advertisement -----------

ਚੰਡੀਗੜ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਹੈ ਕਿ ਦਿੱਲੀ ਦੇ ਅੰਦਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਕਰਲ ਵਾਲੇ ਕੇਜਰੀਵਾਲ ਪੂਰੇ ਬਜਟ ਦੇ ਸਿਰਫ 21 ਫੀਸਦੀ ਪੈਸੇ ਹੀ ਖਰਚ ਕਰ ਸਕੇ ਹਨ। 65000 ਕਰੋੜ ਰੁਪਏ ਦਾ ਸਾਲਾਨਾ ਬਜਟ ਅਤੇ ਇਸਦਾ ਸਿਰਫ 21 ਫੀਸਦੀ ਖਰਚ ਕਰਨਾ ਇਹ ਦਰਸਾਉਂਦਾ ਹੈ ਕਿ ਦਿੱਲੀ ਦੇ ਅੰਦਰ ਕੰਮ ਨਾ ਕਰਨ ਦੀ ਨੀਤ ਕੇਜਰੀਵਾਲ ਸਰਕਾਰ ਦੀ ਸ਼ੁਰੂ ਤੋਂ ਹੀ ਰਹੀ ਹੈ।
ਅੱਜ ਇਥੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਇਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਦੇਸ਼ ਗੁਪਤਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀਕਿ ਉਹ ਪਿਛਲੇ 7 ਸਾਲਾਂ ਤੋਂ ਦਿੱਲੀ ਦੇ ਲੋਕਾਂ ਨਾਲ ਝੂਠ ਬੋਲ ਕੇ ਉਹਨਾਂ ਨੁੰ ਗੁੰਮਰਾਹ ਕਰਨ ਵਾਲੇ ਕੇਜਰੀਵਾਲ ਅਸਲ ਵਿਚ ਠੱਗ ਹਨ, ਇਸ ਲਹੀ ਅਜਿਹੇ ਆਗੂ ਅਤੇ ਪਾਰਟੀ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਪ੍ਰੈਸ ਕਾਨਫਰੰਸ ਵਿਚ ਕੌਮੀ ਬੁਲਾਰੇ ਅਤੇ ਦਿੱਲੀ ਭਾਜਪਾ ਆਈ ਟੀ ਤੇ ਸੋਸ਼ਲ ਮੀਡੀਆ ਸੈਲ ਦੇ ਇੰਚਾਰਜ ਸ਼ਹਿਜ਼ਾਦ ਪੂਨਾਵਾਲਾ ਤੇ ਸੂਬਾ ਮੀਡੀਆ ਮੁਖੀ ਨਵੀਨ ਕੁਮਾਰ ਜਿੰਦਲ ਵੀ ਮੌਜੂਦ ਸਨ।
ਆਦੇਸ਼ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਦਾ ਦਿੱਲੀ ਮਾਡਲ ਬਦਹਾਲ ਮੁਹੱਲਾ ਕਲੀਨਿਕ ਹੈ ਜਿਸਨੁੰ ਬਣਵਾਉਣ ’ਤੇ 1500 ਕਰੋੜ ਰੁਪਏ ਖਰਚ ਹੋਏ ਅਤੇ 500 ਕਰੋਡ ਰੁਪਏ ਸਾਲਾਨਾ ਖਰਚ ਹੁੰਦੇ ਹਨ ਪਰ ਉਥੇ ਅਜਿਹੀਆਂ ਦਵਾਈਆਂ ਦਿੱਤੀਆਂ ਜਾਂਦੀਆ ਹਨ ਜਿਹਨਾਂ ਨਾਲ ਬੱਚਿਆਂ ਦੀ ਜਾਨ ਵੀ ਚਲੀ ਜਾਂਦੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਰੋਜ਼ਗਾਰ ਦੇਣ ਦੀ ਗੱਲ ਕਰਨ ਵਾਲੇ ਕੇਜਰੀਵਾਲ ਦੇ ਘਰ ਦੇ ਬਾਹਰ ਇਕ ਹਫਤੇ ਤੋਂ ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਨੁੰ ਲੈ ਕੇ ਧਰਨਾ ਦੇ ਰਹੀਆਂ ਹਨ ਪਰ ਕੇਜਰੀਵਾਲ ਉਹਨਾਂ ਦੀ ਗੱਲ ਸੁਣਨ ਦੀ ਥਾਂ ਚੋਣਾਂ ਵਿਚ ਰੁੱਝੇ ਹੋਏ ਹਨ। ਉਹਨਾਂ ਕਿਹਾ ਕਿ ਦਿੱਲੀ ਵਿ ਕਰੀਬ 2200 ਗੈਸਟ ਲੈਕਚਰਾਰ ਹਨ ਜਿਹਨਾਂ ਨੁੰ ਅੱਜ ਤੱਕ ਰੈਗੂਲਰ ਨਹੀਂ ਕੀਤਾ ਗਿਆ ਤੇ ਜਦੋਂ ਲੈਕਚਰਾਰਾਂ ਨੇ ਅਦਾਲਤ ਦਾ ਰੁੱਖ ਕੀਤਾ ਤਾਂ ਦਿੱਲੀ ਸਰਕਾਰ ਨੇ ਉਹਨਾਂ ਨੁੰ ਨੌਕਰੀ ਤੋਂ ਕੱਢ ਦਿੱਤਾ।
ਆਦੇਸ਼ ਗੁਪਤਾ ਨੇ ਕਿਹਾ ਕਿ ਦਿੱਲੀ ਵਿਚ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਸੱਦ ਕੇ ਕੇਜਰੀਵਾਲ ਪੰਜਾਬ ਬਾਰੇ ਚਰਚਾ ਕਰਦੇ ਹਨ ਪਰ ਪਿਛਲੇ 8 ਦਿਨਾਂ ਤੋਂ ਉਹਨਾਂ ਦੇ ਘਰ ਦੇ ਬਾਹਰ ਕਿਸਾਨ ਆਪਣੀਆਂ ਮੰਗਾਂ ਨੁੰ ਲੈ ਕੇ ਧਰਨਾ ਦੇ ਰਹੇ ਹਨ, ਉਹਨਾਂ ਦੀਆਂ ਮੁਸ਼ਕਿਲਾਂ ਸੁਣਨ ਦੀ ਥਾਂ ’ਤੇ ਕੇਜਰੀਵਾਲ ਪੰਜਾਬ ਜਾ ਕੇ ਕਿਸਾਨਾਂ ਦੇ ਹਿੱਤ ਵਿਚ ਝੁਠੇ ਚੋਣ ਵਾਅਦੇ ਕਰਨ ਵਿਚ ਰੁੱਝੇ ਹੋਏ ਹਨ। ਦਿੱਲੀ ਦੇ ਕਿਸਾਨਾਂ ਤੋਂ ਕਮਰਸ਼ੀਅਲ ਦਰਾਂ ’ਤੇ ਬਿਜਲੀ ਦੇ ਬਿੱਲ ਵਸੂਲੇ ਜਾ ਰਹੇ ਹਨ ਅਤੇ ਉਹਨਾਂ ਨੁੰ ਟਰੈਕਟਰ, ਖਾਦਾਂ ਆਦਿ ਤੇ ਖੇਤੀਬਾੜੀ ਲਈ ਉਪਕਰਣ ਤੇ ਸਿੰਜਾਈ ਸਹੂਲਤਾਂ ਲਈ ਕੋਈ ਸਬਸਿਡੀ ਨਹੀਂ ਮਿਲ ਰਹੀ। ਉਹਨਾਂ ਕਿਹਾ ਕਿ ਕੇਜਰੀਵਾਲ ਪੰਜਾਬ ਜਾ ਕੇ ਦਿੱਲੀ ਦੇ ਕਿਸਾਨਾਂ ਨੁੰ 2616 ਰੁਪਏ ਐਮ ਐਸ ਪੀ ਦੇਣ ਦੀ ਗੱਲ ਕਹਿ ਕੇ ਲੋਕਾਂ ਵਿਚ ਦੁਬਿਧਾ ਪੈਦਾ ਕਰ ਰਹੇ ਹਨ।
ਉਹਨਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਸੱਤਾ ਸੰਭਾਲੀ ਸੀ ਤਾਂ 11000 ਨਵੀਂਆਂ ਬੱਸਾਂ ਲਿਆਉਣ ਦਾ ਵਾਅਦਾ ਕੀਤਾ ਸੀ। ਉਸ ਵੇਲੇ ਡੀ ਟੀ ਸੀ ਕੋਲ 6600 ਬੱਸਾਂ ਸਨ ਜੋ ਘੱਟ ਕੇ 3700 ਰਹਿ ਗਈਆਂ ਹਨ। ਯਮੁਨਾ ਦੀ ਸਫਾਈ ਨੁੰ ਲੈ ਕੇ ਵੀ ਪਿਛਲੇ 7 ਸਾਲਾਂ ਤੋਂ ਝੁਠ ਬੋਲ ਕੇ ਦਿੱਲੀ ਦੇ ਲੋਕਾਂ ਨੁੰ ਗੁੰਮਰਾਹ ਕਰਨ ਦਾ ਕੰਮ ਕੇਜਰੀਵਾਲ ਸਰਕਾਰ ਨੇ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...