ਪਟਿਆਲਾ : – ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ‘ਚ ਹਿੱਸਾ ਲੈਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਪਹੁੰਚ ਗਏ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਪਟਿਆਲਾ ਦੇ ਅਨਾਰਦਾਨਾ ਚੌਕ ਪੁੱਜੇ ਅਤੇ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੇ ਕਿਲਾ ਚੌਕ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ।
ਰਾਜਨਾਥ ਸਿੰਘ ਵੀ ਬੀਤੇ ਦਿਨ ਪੰਜਾਬ ਵਿੱਚ ਸਨ ਅਤੇ ਕਈ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਰਾਜਨਾਥ ਸਿੰਘ ਨੇ ਚਰਨਜੀਤ ਸਿੰਘ ਚੰਨੀ ਵੱਲੋਂ ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ਦੀ ਨਿਖੇਧੀ ਕਰਦਿਆਂ ਤਿੱਖਾ ਨਿਸ਼ਾਨਾ ਸਾਧਿਆ।
ਉਨ੍ਹਾਂ ਚੰਨੀ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਅਤੇ ਕਿਹਾ, ‘ਮੈਂ ਦੇਖਦਾ ਹਾਂ ਕਿ ਯੂਪੀ-ਬਿਹਾਰ ਦੇ ਲੋਕਾਂ ਨੂੰ ਰੋਕਣ ਦੀ ਹਿੰਮਤ ਕਿਸ ‘ਚ ਹੈ। ਉੱਤਰ ਪ੍ਰਦੇਸ਼ ਵਿੱਚ ਵੀ ਜੇਕਰ ਕੋਈ ਕਿਸੇ ਪੰਜਾਬੀ ਨੂੰ ਛੂਹਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।
----------- Advertisement -----------
ਰੱਖਿਆ ਮੰਤਰੀ ਰਾਜਨਾਥ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਦੌਰਾਨ ਪਟਿਆਲਾ ਪਹੁੰਚੇ
Published on
----------- Advertisement -----------
----------- Advertisement -----------












