ਚੰਡੀਗੜ੍ਹ- ਪੰਜਾਬ ਕਾਂਗਰਸ ਵਲੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਮੈਨੀਫੈਸਟੋ ‘ਚ ਕਾਂਗਰਸ ਵੱਲੋਂ ਇਹ ਵਾਅਦੇ ਕੀਤੇ ਗਏ ਹਨ।
- ਪਹਿਲੇ ਦਿਨ 1 ਲੱਖ ਨੌਕਰੀਆਂ ਦੀ ਫਾਈਲ ‘ਤੇ ਦਸਤਖ਼ਤ ਕੀਤੇ ਜਾਣਗੇ
- 5 ਸਾਲ ‘ਚ ਪੰਜ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ
- ਔਰਤਾਂ ਨੂੰ 1100 ਰੁਪਏ ਮਹੀਨਾ ਦਿੱਤੇ ਜਾਣਗੇ
- ਸਾਲ ਦੇ 8 ਸਿਲੰਡਰ ਮੁਫ਼ਤ ਦਿੱਤੇ ਜਾਣਗੇ
- ਹਰ ਕੱਚਾ ਮਕਾਨ ਪੱਕਾ ਕੀਤਾ ਜਾਵੇਗਾ
- 3100 ਬਜ਼ੁਰਗਾਂ-ਔਰਤਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ
- ਸਰਕਾਰੀ ਸਕੂਲਾਂ, ਯੂਨੀਵਰਸਿਟੀ ‘ਚ ਸਭ ਨੂੰ ਫ਼ਰੀ ਸਿੱਖਿਆ ਦਿੱਤੀ ਜਾਵੇਗੀ
- ਵਜੀਫਾ ਸਕੀਮ ਲਾਗੂ ਕੀਤੀ ਜਾਵੇਗੀ
- 5ਵੀਂ ਪਾਸ ਵਿਦਿਆਰਥਣਾਂ ਨੂੰ 5 ਹਜ਼ਾਰ ਦਿੱਤੇ ਜਾਣਗੇ
- 10ਵੀਂ ਪਾਸ ਵਿਦਿਆਰਥਣਾਂ ਨੂੰ 10 ਹਜ਼ਾਰ ਦਿੱਤੇ ਜਾਣਗੇ
- 12ਵੀਂ ਪਾਸ ਵਿਦਿਆਰਥਣਾਂ ਨੂੰ 20 ਹਜ਼ਾਰ ਤੇ ਲੈਪਟਾਪ ਦਿੱਤੇ ਜਾਣਗੇ
- ਫ਼ਰੀ ਹੈਲਥ ਸਰਵਿਸ ਦਿੱਤੀ ਜਾਵੇਗੀ
- ਸ਼ਰਾਬ ਤੇ ਰੇਤ ‘ਤੇ ਕਾਰਪੋਰੇਸ਼ਨ ਬਣਾਈ ਜਾਵੇਗੀ
- 350 ਰੁਪਏ ਮਨਰੇਗਾ ਵਾਲਿਆਂ ਦੇ ਕੀਤੇ ਜਾਣਗੇ
- 100 ਦੀ ਜਗ੍ਹਾ 150 ਦਿਨਾਂ ਦਾ ਰੁਜ਼ਗਾਰ ਦਿੱਤਾ ਜਾਵੇਗਾ












