September 30, 2026, 1:13 pm
----------- Advertisement -----------
HomeNewsAutomobilesਪੀ.ਐਮ ਮੋਦੀ ਨੇ ਨਵੀਆਂ ਰੇਲਵੇ ਲਾਈਨਾਂ ਦਾ ਕੀਤਾ ਉਦਘਾਟਨ

ਪੀ.ਐਮ ਮੋਦੀ ਨੇ ਨਵੀਆਂ ਰੇਲਵੇ ਲਾਈਨਾਂ ਦਾ ਕੀਤਾ ਉਦਘਾਟਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਠਾਣੇ ਅਤੇ ਦਿਵਾ ਨੂੰ ਜੋੜਨ ਵਾਲੀਆਂ ਦੋ ਰੇਲਵੇ ਲਾਈਨਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਉਪਨਗਰੀਏ ਰੇਲਵੇ ਦੀਆਂ ਦੋ ਟਰੇਨਾਂ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਕੱਲ੍ਹ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਜਨਮ ਦਿਨ ਹੈ। ਮੈਂ ਦੇਸ਼ ਦੇ ਮੈਗਾਸਟਾਰ, ਭਾਰਤ ਦੇ ਸਵੈਮਾਣ, ਪਛਾਣ ਅਤੇ ਸੰਸਕ੍ਰਿਤੀ ਦੇ ਰਾਖੇ ਦੇ ਚਰਨਾਂ ਵਿੱਚ ਸਿਰ ਝੁਕਾਉਂਦਾ ਹਾਂ। ਜਨਮ ਦਿਨ ਤੋਂ ਇੱਕ ਦਿਨ ਪਹਿਲਾਂ, ਠਾਣੇ-ਦੀਵਾ ਵਿਚਕਾਰ ਨਵੀਂ ਬਣੀ 5ਵੀਂ ਅਤੇ 6ਵੀਂ ਰੇਲ ਲਾਈਨ ਦੇ ਉਦਘਾਟਨ ‘ਤੇ ਹਰ ਮੁੰਬਈ ਨਿਵਾਸੀ ਨੂੰ ਬਹੁਤ-ਬਹੁਤ ਵਧਾਈਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਨਵੀਂ ਰੇਲਵੇ ਲਾਈਨ ਮੁੰਬਈ ਦੇ ਲੋਕਾਂ ਦੇ ਜੀਵਨ ਵਿੱਚ ਇੱਕ ਵੱਡਾ ਬਦਲਾਅ ਲਿਆਏਗੀ, ਉਨ੍ਹਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਵੇਗੀ। ਅੱਜ ਤੋਂ ਕੇਂਦਰੀ ਰੇਲਵੇ ਲਾਈਨ ‘ਤੇ 36 ਨਵੀਆਂ ਲੋਕਲ ਚੱਲਣ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਏਅਰ ਕੰਡੀਸ਼ਨਡ ਟਰੇਨਾਂ ਵੀ ਹਨ। ਇਹ ਕੇਂਦਰ ਸਰਕਾਰ ਦੀ ਸਥਾਨਕ ਸਹੂਲਤਾਂ ਦਾ ਵਿਸਥਾਰ, ਸਥਾਨਕ ਨੂੰ ਆਧੁਨਿਕ ਬਣਾਉਣ ਦੀ ਵਚਨਬੱਧਤਾ ਦਾ ਹਿੱਸਾ ਹੈ।
ਪੀਐਮ ਮੋਦੀ ਨੇ ਕਿਹਾ ਕਿ ਮੁੰਬਈ ਮਹਾਨਗਰ ਨੇ ਆਜ਼ਾਦ ਭਾਰਤ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਆਤਮ-ਨਿਰਭਰ ਭਾਰਤ ਬਣਾਉਣ ਲਈ ਮੁੰਬਈ ਦੀ ਸਮਰੱਥਾ ਨੂੰ ਕਈ ਗੁਣਾ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲਈ ਸਾਡਾ ਮੁੰਬਈ ਵਿੱਚ 21ਵੀਂ ਸਦੀ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ‘ਤੇ ਵਿਸ਼ੇਸ਼ ਧਿਆਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...