ਨਵੀਂ ਦਿੱਲੀ : – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਅਤੇ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੱਤਰ ਦਾ ਜਵਾਬ ਦਿੱਤਾ ਨੇ ਸਿੱਖਸ ਫਾਰ ਜਸਟਿਸ ਨਾਲ ਕਥਿਤ ਸਬੰਧਾਂ ਦੀ ਜਾਂਚ ਕਰਨ ਦਾ ਵਾਅਦਾ ਕੀਤਾ ਹੈ। ਵੀਰਵਾਰ ਨੂੰ ਸੀਐਮ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਹ ਮੰਗ ਕੀਤੀ ਸੀ।
ਇਸ ਦੇ ਜਵਾਬ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਐਮ ਚੰਨੀ ਨੂੰ ਲਿਖਿਆ ਹੈ, “ਇੱਕ ਸਿਆਸੀ ਪਾਰਟੀ ਨੂੰ ਦੇਸ਼ ਵਿਰੋਧੀ ਵੱਖਵਾਦੀ ਅਤੇ ਪਾਬੰਦੀਸ਼ੁਦਾ ਸੰਗਠਨ ਨਾਲ ਸੰਪਰਕ ਵਿੱਚ ਰਹਿਣਾ ਅਤੇ ਚੋਣਾਂ ਵਿੱਚ ਸਹਿਯੋਗ ਲੈਣਾ ਦੇਸ਼ ਦੀ ਅਖੰਡਤਾ ਦੇ ਨਜ਼ਰੀਏ ਤੋਂ ਬਹੁਤ ਗੰਭੀਰ ਹੈ।
ਅਜਿਹੇ ਅਨਸਰਾਂ ਦਾ ਏਜੰਡਾ ਦੇਸ਼ ਦੇ ਦੁਸ਼ਮਣਾਂ ਦੇ ਏਜੰਡੇ ਤੋਂ ਵੱਖਰਾ ਨਹੀਂ ਹੈ। ਸੱਤਾ ਹਾਸਿਲ ਕਰਨ ਲਈ ਅਜਿਹੇ ਲੋਕਾਂ ਦਾ ਵੱਖਵਾਦੀਆਂ ਨਾਲ ਹੱਥ ਮਿਲਾਉਣਾ ਬਹੁਤ ਹੀ ਨਿੰਦਣਯੋਗ ਹੈ.. ਹੱਥ ਮਿਲਾਉਣ ਤੋਂ ਲੈ ਕੇ ਪੰਜਾਬ ਅਤੇ ਦੇਸ਼ ਨੂੰ ਤੋੜਨ ਤੱਕ, ਦੀ ਹੱਦ ਤੱਕ ਜਾ ਸਕਦੇ ਹਨ।













