ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਸਿੱਖ ਨੌਜੁਆਨ ਲੜਕੀ ਨਾਲ ਸਮੂਹਕ ਬਲਾਤਕਾਰ ਕਰ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ।
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਦੋਸ਼ੀਆਂ ਨੂੰ ਕਰੜੀ ਸਜ਼ਾ ਦਿੱਤੀ ਜਾਵੇ।
----------- Advertisement -----------
ਤੇਲੰਗਾਨਾ ‘ਚ ਗੈਂਗਰੇਪ ਬਾਅਦ ਹੋਏ ਸਿੱਖ ਲੜਕੀ ਦੇ ਕਤਲ ‘ਤੇ SGPC ਪ੍ਰਧਾਨ ਨੇ ਦਿੱਤਾ ਬਿਆਨ
Published on
----------- Advertisement -----------
----------- Advertisement -----------












