ਕਾਂਗਰਸ ਉਮੀਦਵਾਰ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ ਚੋਣ ਕਮਿਸ਼ਨ ਦੀ ਰੇਡ ਪਈ। ਜਾਣਕਾਰੀ ਮੁਤਾਬਕ ਮੋਹਾਲੀ ਦੇ ਰਿਟਰਨਿੰਗ ਅਫ਼ਸਰ ਦੀ ਅਗਵਾਈ ’ਚ ਇਹ ਰੇਡ ਕੀਤੀ ਗਈ। ਇਸ ਰੇਡ ਵਿਚ ਕੁੱਝ ਵੀ ਹੱਥ ਨਹੀਂ ਲੱਗਾ। ਪਤਾ ਲੱਗਿਆ ਹੈ ਕਿ ਜਿਵੇਂ ਹੀ ਟੀਮ ਸਿੱਧੂ ਦੇ ਘਰ ਪਹੁੰਚੀ ਤਾਂ ਕਾਫ਼ੀ ਸਮੇਂ ਤੱਕ ਕੋਠੀ ਦੇ ਗੇਟ ਨਹੀਂ ਖੋਲ੍ਹੇ ਗਏ ਅਤੇ ਲਾਈਟਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਸਨ। ਬਾਅਦ ’ਚ ਕੋਠੀ ਦੇ ਗੇਟ ਖੋਲ੍ਹ ਕੇ ਟੀਮ ਨੂੰ ਅੰਦਰ ਆਉਣ ਦਿੱਤਾ ਗਿਆ।
----------- Advertisement -----------
ਕਾਂਗਰਸ ਉਮੀਦਵਾਰ ਬਲਬੀਰ ਸਿੱਧੂ ਦੇ ਛੋਟੇ ਭਰਾ ਅਮਰਜੀਤ ਸਿੱਧੂ ਦੇ ਘਰ ਚੋਣ ਕਮਿਸ਼ਨ ਦੀ ਰੇਡ
Published on
----------- Advertisement -----------












