September 10, 2026, 10:41 am
----------- Advertisement -----------
HomeNewsBreaking Newsਭਾਜਪਾ ਉਮੀਦਵਾਰ ਵੱਲੋਂ ਵੋਟਰਾਂ ਨੂੰ ਵੋਟਾਂ ਬਦਲੇ ਸ਼ਰਾਬ ਅਤੇ ਪੈਸੇ ਦੇਣ ਦੀ ਆਡੀਓ...

ਭਾਜਪਾ ਉਮੀਦਵਾਰ ਵੱਲੋਂ ਵੋਟਰਾਂ ਨੂੰ ਵੋਟਾਂ ਬਦਲੇ ਸ਼ਰਾਬ ਅਤੇ ਪੈਸੇ ਦੇਣ ਦੀ ਆਡੀਓ ਹੋਈ ਵਾਇਰਲ !

Published on

----------- Advertisement -----------

ਗੜ੍ਹਸ਼ੰਕਰ , 19 ਫਰਵਰੀ 2022 – ਪੰਜਾਬ ‘ਚ ਚੋਣ ਪ੍ਰਚਾਰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਬੰਦ ਹੋ ਗਿਆ ਹੈ। 19 ਤਰੀਕ ਨੂੰ ਕੋਈ ਲੀਡਰ ਪ੍ਰਚਾਰ ਨਹੀਂ ਕਰ ਸਕਦਾ ਅਤੇ 20 ਫਰਵਰੀ ਨੂੰ ਪੰਜਾਬ ‘ਚ ਵੋਟਾਂ ਪੈਣੀਆਂ ਹਨ। ਪਰ ਇਸ ਦੌਰਾਨ ਹੀ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਭਾਜਪਾ ਦੀ ਉਮੀਦਵਾਰ ਨਮੀਸ਼ਾ ਮਹਿਤਾ ਦੀ ਇੱਕ ਆਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਉਸ ਵੱਲੋਂ ਸ਼ਰਾਬ ਅਤੇ ਪੈਸੇ  ਵੰਡ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਲਾਂਕਿ ਸਕਰੌਲ ਪੰਜਾਬ ਇਸ ਵੀਡੀਓ ਦੀ ਕੋਈ ਪੁਸ਼ਟੀ ਨਹੀਂ ਕਰਦਾ। ਪਰ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ ਜਿਸ ਵੱਲੋਂ ਵੋਟਰਾਂ ਨੂੰ ਲਾਲਚ ਦਿੱਤਾ ਜਾ ਰਿਹਾ ਹੈ, ਉਹ ਭਾਜਪਾ ਦੀ ਉਮੀਦਵਾਰ ਨਮੀਸ਼ਾ ਮਹਿਤਾ ਦੱਸੀ ਜਾ ਰਹੀ ਹੈ।

ਕਾਂਗਰਸ ਛੱਡ ਭਾਜਪਾ ਦੇ ਵਿੱਚ ਸ਼ਾਮਲ ਹੋਈ ਨਮੀਸ਼ਾ ਮਹਿਤਾ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਹੈ। ਇਹ ਆਡੀਓ ਗੜ੍ਹਸ਼ੰਕਰ ਦੇ ਪਿੰਡ ਦੇ ਸਰਪੰਚ  ਅਤੇ ਨਮੀਸ਼ਾ ਮਹਿਤਾ ਦੇ ਵਿਚ ਹੋਈ ਗੱਲਬਾਤ ਦਾ ਹੈ, ਜਿਸ ਵਿੱਚ ਨਿਮਿਸ਼ਾ ਮਹਿਤਾ ਪਿੰਡ ਦੇ ਸਰਪੰਚ ਨੂੰ ਵਾਰ ਵਾਰ ਲੋਕਾਂ ਨੂੰ ਸ਼ਰਾਬ ਅਤੇ ਔਰਤਾਂ ਨੂੰ ਪੈਸੇ ਵੰਡਣ ਲਈ ਦਬਾਅ ਬਣਾਉਂਦੀ ਸੁਣਾਈ ਦੇ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...