ਨਵੀਂ ਦਿੱਲੀ : – ਸ਼੍ਰੀਲੰਕਾ ਦੇ ਖਿਲਾਫ ਟੈਸਟ ਸੀਰੀਜ਼ ਲਈ ਟੀਮ ਦੇ ਐਲਾਨ ਦੇ ਨਾਲ ਹੀ ਟੀਮ ਇੰਡੀਆ ਨੂੰ ਵਿਰਾਟ ਕੋਹਲੀ ਦਾ ਉਤਰਾਧਿਕਾਰੀ ਮਿਲ ਗਿਆ ਹੈ। ਇਹ ਜ਼ਿੰਮੇਵਾਰੀ ਰੋਹਿਤ ਸ਼ਰਮਾ ਨੂੰ ਸੌਂਪੀ ਗਈ ਹੈ। ਧਿਆਨ ਯੋਗ ਹੈ ਕਿ ਵਿਰਾਟ ਕੋਹਲੀ ਨੇ ਦੱਖਣੀ ਅਫਰੀਕਾ ਦੌਰ ਵਿੱਚ 2-1 ਦੀ ਸੀਰੀਜ਼ ਵਿੱਚ ਹਾਰ ਤੋਂ ਬਾਅਦ ਟੈਸਟ ਟੀਮ ਦੀ ਕਪਤਾਨੀ ਛੱਡ ਦਿੱਤੀ ਸੀ।
ਉਦੋਂ ਤੋਂ ਇਹ ਸਵਾਲ ਪੁੱਛਿਆ ਜਾ ਰਿਹਾ ਸੀ ਕਿ ਅਗਲਾ ਕਪਤਾਨ ਕੌਣ ਹੋਵੇਗਾ? ਕਈ ਨਾਂ ਸਾਹਮਣੇ ਆ ਰਹੇ ਸਨ। ਇਨ੍ਹਾਂ ਵਿਚ ਰੋਹਿਤ ਸ਼ਰਮਾ ਦਾ ਨਾਂ ਸਭ ਤੋਂ ਅੱਗੇ ਸੀ ਅਤੇ ਉਸ ਨੂੰ ਇਹ ਜ਼ਿੰਮੇਵਾਰੀ ਸੌਂਪ ਕੇ ਸੀਨੀਅਰ ਟੀਮ ਚੋਣਕਾਰਾਂ ਨੇ ਸਾਰੀਆਂ ਅਟਕਲਾਂ ‘ਤੇ ਪਾਣੀ ਫੇਰ ਦਿੱਤਾ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਵਿਰਾਟ ਕੋਹਲੀ ਨੂੰ ਵਨਡੇ ਅਤੇ ਟੀ-20 ਦੀ ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਰੋਹਿਤ ਸ਼ਰਮਾ ਨੂੰ ਕਪਤਾਨੀ ਸੌਂਪੀ ਗਈ ਸੀ। ਅਜਿਹੇ ‘ਚ ਉਹ ਹੁਣ ਤਿੰਨੋਂ ਫਾਰਮੈਟਾਂ ‘ਚ ਟੀਮ ਇੰਡੀਆ ਦੇ ਕਪਤਾਨ ਬਣ ਗਏ ਹਨ। ਵਿਰਾਟ ਦੀ ਤਰ੍ਹਾਂ ਉਸ ‘ਤੇ ਵੀ ਵਿਦੇਸ਼ ‘ਚ ਚੰਗਾ ਪ੍ਰਦਰਸ਼ਨ ਕਰਨ ਦੀ ਜ਼ਿੰਮੇਵਾਰੀ ਹੋਵੇਗੀ। ਇਸ ਦੇ ਨਾਲ ਹੀ ਉਸ ਦੀ ਨਜ਼ਰ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ‘ਤੇ ਵੀ ਹੋਵੇਗੀ। ਵਨਡੇ ਅਤੇ ਟੀ-20 ਦੀ ਕਪਤਾਨੀ ਦੀ ਗੱਲ ਕਰੀਏ ਤਾਂ ਰੋਹਿਤ ਸ਼ਰਮਾ ਨੇ ਹੁਣ ਤੱਕ ਚੰਗੀ ਕਪਤਾਨੀ ਕੀਤੀ ਹੈ। ਉਹ ਆਈਪੀਐਲ ਦੇ ਸਭ ਤੋਂ ਸਫਲ ਕਪਤਾਨਾਂ ਵਿੱਚੋਂ ਇੱਕ ਹੈ।
----------- Advertisement -----------
ਟੀਮ ਇੰਡੀਆ ਨੂੰ ਟੈਸਟ ਕ੍ਰਿਕਟ ‘ਚ ਮਿਲਿਆ ਨਵਾਂ ਕਪਤਾਨ, ਰੋਹਿਤ ਸ਼ਰਮਾ ਨੂੰ ਮਿਲੀ ਜ਼ਿੰਮੇਵਾਰੀ
Published on
----------- Advertisement -----------
----------- Advertisement -----------












