November 14, 2026, 7:09 am
----------- Advertisement -----------
HomeNewsLatest News40 ਸਾਲ ਬਾਅਦ ਭਾਰਤ 'ਚ ਹੋਵੇਗੀ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਬੈਠਕ

40 ਸਾਲ ਬਾਅਦ ਭਾਰਤ ‘ਚ ਹੋਵੇਗੀ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਬੈਠਕ

Published on

----------- Advertisement -----------

ਮੁੰਬਈ : – ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ 140ਵੀਂ ਬੈਠਕ ਮੁੰਬਈ ‘ਚ ਹੋਵੇਗੀ। ਬੀਜਿੰਗ ‘ਚ ਸ਼ਨੀਵਾਰ ਨੂੰ ਹੋਈ 139ਵੀਂ ਓਲੰਪਿਕ ਕਮੇਟੀ ਦੀ ਬੈਠਕ ਦੌਰਾਨ ਭਾਰਤ ਨੇ ਅਗਲੀ ਬੈਠਕ ਦੀ ਮੇਜ਼ਬਾਨੀ ਦਾ ਅਧਿਕਾਰ ਹਾਸਲ ਕੀਤਾ। ਇਸ ਸਮੇਂ ਦੌਰਾਨ ਕਿਸੇ ਵੀ ਦੇਸ਼ ਨੇ ਭਾਰਤ ਦਾ ਵਿਰੋਧ ਨਹੀਂ ਕੀਤਾ। ਹੁਣ 2023 ਵਿੱਚ ਭਾਰਤ ਦੂਜੀ ਵਾਰ ਓਲੰਪਿਕ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ, ਜਦਕਿ ਇਹ ਮੀਟਿੰਗ ਪਹਿਲੀ ਵਾਰ ਮੁੰਬਈ ਵਿੱਚ ਹੋਵੇਗੀ।
ਇਸ ਤੋਂ ਪਹਿਲਾਂ ਇਹ ਮੀਟਿੰਗ 1983 ਵਿੱਚ ਦਿੱਲੀ ਵਿੱਚ ਹੋਈ ਸੀ। ਲਿਏਂਡਰ ਪੇਸ, ਨੀਤਾ ਅੰਬਾਨੀ ਅਤੇ ਅਨੁਰਾਗ ਠਾਕੁਰ ਵਰਗੇ ਟੈਨਿਸ ਸਿਤਾਰਿਆਂ ਨੇ ਭਾਰਤ ਵੱਲੋਂ ਇਸ ਬੈਠਕ ਦੀ ਮੇਜ਼ਬਾਨੀ ਕਰਨ ‘ਤੇ ਖੁਸ਼ੀ ਜਤਾਈ ਹੈ।
ਅਭਿਨਵ ਬਿੰਦਰਾ, ਨਰਿੰਦਰ ਬੱਤਰਾ ਅਤੇ ਨੀਤਾ ਅੰਬਾਨੀ ਨੇ ਭਾਰਤ ਤੋਂ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ 139ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਅਭਿਨਵ ਓਲੰਪਿਕ ਵਿੱਚ ਸਿੰਗਲ ਈਵੈਂਟ ਵਿੱਚ ਸੋਨ ਤਮਗਾ ਜਿੱਤਣ ਵਾਲਾ ਭਾਰਤ ਦਾ ਪਹਿਲਾ ਖਿਡਾਰੀ ਹੈ।
ਬੱਤਰਾ ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ਹਨ, ਜਦਕਿ ਨੀਤਾ ਅੰਬਾਨੀ ਭਾਰਤੀ ਓਲੰਪਿਕ ਕਮੇਟੀ ਦੀ ਮੈਂਬਰ ਹੈ। ਭਾਰਤ ਦੇ ਖੇਡ ਅਤੇ ਯੁਵਾ ਮੰਤਰੀ ਅਨੁਰਾਗ ਠਾਕੁਰ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਓਲੰਪਿਕ ਕਮੇਟੀ ਦੀ ਮੀਟਿੰਗ 2023 ਦੀਆਂ ਗਰਮੀਆਂ ਵਿੱਚ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਹੋਵੇਗੀ।
ਸਾਰੇ ਮੈਂਬਰ ਆਈਓਸੀ ਦੀ ਸਾਲਾਨਾ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ। ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਇਹ ਸਭ ਤੋਂ ਵੱਡੀ ਮੀਟਿੰਗ ਹੈ ਅਤੇ ਇਸ ਵਿੱਚ ਲਏ ਗਏ ਫੈਸਲੇ ਸਰਬਸੰਮਤੀ ਨਾਲ ਲਏ ਗਏ ਹਨ। ਆਮ ਤੌਰ ‘ਤੇ, IOC ਦੀ ਸਾਲ ਵਿੱਚ ਇੱਕ ਵਾਰ ਮੀਟਿੰਗ ਹੁੰਦੀ ਹੈ, ਜਦੋਂ ਕਿ ਕਮੇਟੀ ਦੇ ਚੇਅਰਮੈਨ, ਜੇ ਲੋੜ ਹੋਵੇ, ਘੱਟੋ-ਘੱਟ ਇੱਕ ਤਿਹਾਈ ਮੈਂਬਰਾਂ ਨੂੰ ਲਿਖਤੀ ਸੱਦਾ ਦੇ ਕੇ ਮੀਟਿੰਗ ਬੁਲਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...