ਚਮਕੌਰ ਸਾਹਿਬ, 20 ਫਰਵਰੀ 2022 – ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ‘ਚ ਅੱਜ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਪਰ ਵੋਟਾਂ ਪੈਣ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਹੁਣ ਸਰਬਸ਼ਕਤੀਮਾਨ ਅਤੇ ਲੋਕਾਂ ਦੀ ਮਰਜ਼ੀ ਹੋਵੇਗੀ ਕਿ ਉਨ੍ਹਾਂ ਨੇ ਕਿਸ ਨੂੰ ਚੁਣਨਾ ਹੈ।
ਤੁਹਾਨੂੰ ਦੱਸ ਦਈਏ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਹਲਕਿਆਂ ਤੋਂ ਪੰਜਾਬ ਚੋਣਾਂ ਲੜ ਰਹੇ ਹਨ।












