ਮੋਹਾਲੀ, 20 ਫਰਵਰੀ 2022 – ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ‘ਚ ਅੱਜ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸਵੇਰੇ ਵੋਟਾਂ ਪੈਣ ਦੇ ਕੰਮ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਕੇ ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਕਾਂਗਰਸ ਤੇ ਬੀਜੇਪੀ ਇਕੱਠੇ ਹੋ ਕੇ ਮੇਰੀ ਪਾਰਟੀ ਤੇ ਮੇਰੇ ‘ਤੇ ਇਲਜ਼ਾਮ ਲਾਉਂਦੇ ਹਨ ਪਰ ਪੰਜਾਬ ਦੇ ਲੋਕ ਸਭ ਜਾਣਦੇ ਹਨ।
ਭਗਵੰਤ ਮਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਮੁੱਖ ਮੰਤਰੀ ਦਾ ਚੇਹਰਾ ਹਨ ਅਤੇ ਮਾਨ ਧੂਰੀ, ਸੰਗਰੂਰ ਤੋਂ ਚੋਣ ਲੜ ਰਹੇ ਹਨ। ਅੱਜ ਸਵੇਰੇ ਉਹਨਾਂ ਵੱਲੋਂ ਮੋਹਾਲੀ ਦੇ ਗੁਰਦੁਆਰਾ ਸੱਚਾ ਧੰਨ ਵਿਖੇ ਅਰਦਾਸ ਵੀ ਕੀਤੀ ਗਈ।












