ਅੰਮ੍ਰਿਤਸਰ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਵੋਟ ਪਾ ਦਿਤੀ ਹੈ। ਇਸ ਦੌਰਾਨ ਉਨ੍ਹਾਂ ਨਾਲ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਵੋਟ ਪਾਈ। ਉਨ੍ਹਾਂ ਨੇ ਲੋਕਾਂ ਤੋਂ ਵੋਟ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਸੀਟ ਤੋਂ ਪੰਜਾਬ ਦੇ ਦੋ ਚਰਚਿਤ ਚਿਹਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਆਹਮੋ-ਸਾਹਮਣੇ ਹਨ।
2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ ਵੱਲੋਂ ਦਿੱਤੀ ਗਈ ਚੁਣੌਤੀ ਨੂੰ ਕਬੂਲਦਿਆਂ ਬਿਕਰਮ ਮਜੀਠੀਆ ਨੇ ਆਪਣਾ ਹਲਕਾ ਮਜੀਠਾ ਛੱਡ ਕੇ ਹਲਕਾ ਪੂਰਬੀ ਤੋਂ ਚੋਣ ਲੜਨ ਦਾ ਫ਼ੈਸਲਾ ਕੀਤਾ, ਜਦਕਿ ਮਜੀਠਾ ਦੀ ਸੀਟ ਤੋਂ ਹੁਣ ਉਨ੍ਹਾਂ ਦੀ ਪਤਨੀ ਗਨੀਵ ਕੌਰ ਚੋਣ ਮੈਦਾਨ ਵਿੱਚ ਹਨ।












