November 17, 2026, 11:41 am
----------- Advertisement -----------
HomeNewsBreaking Newsਅੱਖਾਂ ਦਾ ਆਪਰੇਸ਼ਨ ਕਰਾਉਣ ਤੋਂ ਬਾਅਦ ਸਿੱਧਾ ਵੋਟ ਪਾਉਣ ਪਹੁੰਚਿਆ ਵਿਅਕਤੀ

ਅੱਖਾਂ ਦਾ ਆਪਰੇਸ਼ਨ ਕਰਾਉਣ ਤੋਂ ਬਾਅਦ ਸਿੱਧਾ ਵੋਟ ਪਾਉਣ ਪਹੁੰਚਿਆ ਵਿਅਕਤੀ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਵੱਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਮੋਤੀਆਬੰਦ ਦਾ ਆਪਰੇਸ਼ਨ ਕਰਾਉਣ ਵਾਲੇ ਵਿਅਕਤੀ ਵੱਲੋਂ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ। ਜਾਣਕਾਰੀ ਮੁਤਾਬਕ ਇੱਥੋਂ ਦੇ ਸੈਕਟਰ-32 ਵਿਖੇ ਰਹਿਣ ਵਾਲੇ ਦਵਿੰਦਰ ਜੀਤ ਸਿੰਘ (60) ਦੀ ਪਤਨੀ ਨੇ ਦੱਸਿਆ ਕਿ ਉਸ ਦੇ ਪਤੀ ਦਾ ਮੋਤੀਆਬੰਦ ਦਾ ਆਪਰੇਸ਼ਨ ਸ਼ਨੀਵਾਰ ਨੂੰ ਹੀ ਹੋਇਆ ਹੈ ਅਤੇ ਜਿਵੇਂ ਹੀ ਐਤਵਾਰ ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਤਾਂ ਹਸਪਤਾਲ ਦੀ ਗੱਡੀ ‘ਚ ਉਹ ਦੋਵੇਂ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚੇ ਹਨ। ਐਤਵਾਰ ਤੜਕੇ ਉਹ ਆਪਣੇ ਪਤਨੀ ਨਾਲ ਵੋਟ ਪਾਉਣ ਲਈ ਪੁੱਜੇ ਹੋਏ ਸਨ। ਦਵਿੰਦਰ ਜੀਤ ਸਿੰਘ ਦੀ ਪਤਨੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਘਰ ਰਹਿਣ ਅਤੇ ਆਰਾਮ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਕਿਹਾ ਵੋਟ ਪਾਉਣਾ ਸਾਡਾ ਅਧਿਕਾਰ ਹੈ , ਅਤੇ ਉਨ੍ਹਾਂ ਦੀ ਖੁਸ਼ੀ ਲਈ ਅਸੀਂ ਆਖਰਕਾਰ ਹਾਰ ਮੰਨ ਲਈ ਅਤੇ ਵੋਟ ਪਾਉਣ ਲਈ ਉਨ੍ਹਾਂ ਨੂੰ ਪੋਲਿੰਗ ਸਟੇਸ਼ਨ ਲਿਜਾਣ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...