ਪਟਿਆਲਾ : – ਬਾਗੀ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਸੀਟ ਤੋਂ ਆਪਣੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜਿੱਤ ਦਾ ਦਾਅਵਾ ਕੀਤਾ। ਇਸ ਵਾਰ ਕੈਪਟਨ ਭਾਜਪਾ ਨਾਲ ਮਿਲ ਕੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਕੇ ਚੋਣ ਲੜ ਰਹੇ ਹਨ। ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਆਰਥਿਕ ਸਥਿਰਤਾ ਕੇਵਲ ਕੈਪਟਨ ਹੀ ਲਿਆ ਸਕਦੇ ਹਨ। ਕੈਪਟਨ ਵੱਲੋਂ ਕਾਂਗਰਸ ਛੱਡਣ ਤੋਂ ਬਾਅਦ ਵੀ ਪ੍ਰਨੀਤ ਕੌਰ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਨਾਲ ਹਨ। ਫਿਲਹਾਲ ਉਹ ਪਟਿਆਲਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਹਨ| ਇਸ ਦੌਰਾਨ ਪ੍ਰਨੀਤ ਕੌਰ ਨੇ ਕਿਹਾ ਕਿ ਵੋਟ ਪਾਉਣਾ ਸਭ ਦਾ ਅਧਿਕਾਰ ਹੈ ਅਤੇ ਸਾਨੂੰ ਇਸ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
----------- Advertisement -----------
ਬਾਗੀ ਕਾਂਗਰਸੀ ਸਾਂਸਦ ਪ੍ਰਨੀਤ ਕੌਰ ਨੇ ਪਟਿਆਲਾ ਤੋਂ ਕੈਪਟਨ ਦੀ ਜਿੱਤ ਦਾ ਕੀਤਾ ਦਾਅਵਾ
Published on
----------- Advertisement -----------












