June 7, 2026, 7:21 pm
----------- Advertisement -----------
HomeNewsLatest Newsਕੈਨੇਡਾ ਦੇ ਕਾਲਜ ਬੰਦ ਹੋਣ ਕਾਰਨ ਭਾਰਤੀ ਵਿਦਿਆਰਥੀ ਪ੍ਰੇਸ਼ਾਨ, ਕੈਨੇਡੀਅਨ ਸਰਕਾਰ ਤੋਂ...

ਕੈਨੇਡਾ ਦੇ ਕਾਲਜ ਬੰਦ ਹੋਣ ਕਾਰਨ ਭਾਰਤੀ ਵਿਦਿਆਰਥੀ ਪ੍ਰੇਸ਼ਾਨ, ਕੈਨੇਡੀਅਨ ਸਰਕਾਰ ਤੋਂ ਦਖਲ ਦੀ ਮੰਗ

Published on

----------- Advertisement -----------

ਕੈਨੇਡਾ ਵਿੱਚ ਕੁੱਝ ਦਿਨਾਂ ਤੋਂ ਲਗਾਤਾਰ ਚਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਕਿਊਬਿਕ ਦੇ ਤਿੰਨ ਕਾਲਜ ਬੰਦ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਉੱਥੇ ਪੜ੍ਹ ਰਹੇ ਕਰੀਬ 2 ਹਜ਼ਾਰ ਭਾਰਤੀ ਵਿਦਿਆਰਥੀਆਂ ਦੇ ਸਾਹਮਣੇ ਗੰਭੀਰ ਸਥਿਤੀ ਪੈਦਾ ਹੋ ਗਈ ਹੈ। ਵਿਦਿਆਰਥੀਆਂ ਨੇ ਭਾਰਤੀ ਹਾਈ ਕਮਿਸ਼ਨ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਮਦਦ ਮੰਗੀ। ਵਿਦਿਆਰਥੀਆਂ ਦੀ ਮੰਗ ‘ਤੇ ਭਾਰਤੀ ਹਾਈ ਕਮਿਸ਼ਨ ਵੀ ਐਕਸ਼ਨ ਮੋਡ ‘ਚ ਨਜ਼ਰ ਆ ਰਿਹਾ ਹੈ।
ਕੈਨੇਡਾ ਵਿੱਚ ਭਾਰਤ ਦੇ ਕਈ ਰਾਜਾਂ ਤੋਂ ਵਿਦਿਆਰਥੀ ਪੜ੍ਹਨ ਲਈ ਆਏ ਹੋਏ ਹਨ। ਇਸ ਤੋਂ ਇਲਾਵਾ ਭਾਰਤ ਵਿੱਚ ਲਗਭਗ 700 ਵਿਦਿਆਰਥੀ ਹਨ ਜੋ ਆਨਲਾਈਨ ਕਲਾਸਾਂ ਲਗਾ ਰਹੇ ਸਨ। ਕਾਲਜ ਬੰਦ ਹੋਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ। ਕਿਊਬਿਕ ਦੇ ਤਿੰਨੋਂ ਕਾਲਜਾਂ ਦਾ ਮੰਨਣਾ ਹੈ ਕਿ ਇਸ ਨੂੰ ਕੋਰੋਨਾ ਦੇ ਦੌਰ ਦੌਰਾਨ ਬਹੁਤ ਨੁਕਸਾਨ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਕਾਲਜ ਬੰਦ ਕਰਨਾ ਪਿਆ। ਬੰਦ ਕੀਤੇ ਗਏ ਕਾਲਜਾਂ ‘ਚ CCSQ, M ਅਤੇ CDE ਕਾਲਜ ਸ਼ਾਮਿਲ ਹਨ। ਇਨ੍ਹਾਂ ਸਾਰੇ ਕਾਲਜਾ ‘ਚ ਵਿਦਿਆਰਥੀਆਂ ਨੇ ਲੱਖਾਂ ਡਾਲਰ ਟਿਊਸ਼ਨ ਫੀਸ ਵਜੋਂ ਦਿੱਤੇ ਹੋਏ ਹਨ।
ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਭਾਰਤੀ ਹਾਈ ਕਮਿਸ਼ਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਵਿਦਿਆਰਥੀਆਂ ਨੂੰ ਬਿਨਾਂ ਵੈਰੀਫਿਕੇਸ਼ਨ ਦੇ ਕਿਸੇ ਵੀ ਸੰਸਥਾ ਨੂੰ ਫੀਸ ਨਾ ਦੇਣ ਲਈ ਕਿਹਾ ਗਿਆ ਹੈ। ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਸਰਕਾਰ ਉਨ੍ਹਾਂ ਤਿੰਨਾਂ ਕਾਲਜਾਂ ਦੀ ਜਾਂਚ ਕਰੇ ਅਤੇ ਇਹ ਵੀ ਦੇਖਿਆ ਜਾਵੇ ਕਿ ਕੀ ਉਨ੍ਹਾਂ ਕਾਲਜਾਂ ਨੂੰ ਕੈਨੇਡਾ ਦੀ ਸੰਘੀ ਜਾਂ ਸੂਬਾਈ ਸਰਕਾਰ ਵੱਲੋਂ ਮਾਨਤਾ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...