ਯੂਪੀ : – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਰਾਏਬਰੇਲੀ ਦੇ ਵੋਟਰਾਂ ਲਈ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਆਪਣੇ ਸਿਖਰ ’ਤੇ ਹੈ। ਮਹਿੰਗਾਈ ਨੇ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਪੀਐਮ ਮੋਦੀ ਅਤੇ ਯੋਗੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਦਾਅਵਾ ਕੀਤਾ ਸੀ ਪਰ ਉਨ੍ਹਾਂ ਦੇ ਦਾਅਵੇ ਖੋਖਲੇ ਸਾਬਤ ਹੋਏ।
ਅੱਜ ਕਿਸਾਨ ਅਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਅੱਜ ਦੇਸ਼ ਦੇ ਨੌਜਵਾਨ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹਨ। ਸਰਕਾਰ ਨੇ ਤਾਲਾਬੰਦੀ ਵਿੱਚ ਲੋਕਾਂ ਦਾ ਧਿਆਨ ਨਹੀਂ ਰੱਖਿਆ। ਕਰੋਨਾ ਦੇ ਦੌਰ ਵਿੱਚ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗਵਾਇਆ, ਪਰ ਸਰਕਾਰ ਨੂੰ ਤੁਹਾਡੀ ਕੋਈ ਪਰਵਾਹ ਨਹੀਂ।
----------- Advertisement -----------
ਯੂਪੀ ਚੋਣਾਂ ਵਿੱਚ ਸੋਨੀਆ ਗਾਂਧੀ ਦੀ ਐਂਟਰੀ: ਰਾਏਬਰੇਲੀ ਦੇ ਵੋਟਰਾਂ ਲਈ ਜਾਰੀ ਕੀਤਾ ਵੀਡੀਓ ਸੰਦੇਸ਼
Published on
----------- Advertisement -----------
----------- Advertisement -----------












