November 16, 2026, 11:46 am
----------- Advertisement -----------
HomeNewsLatest Newsਪੰਜਾਬ ਦੇ ਦੋ ਪਿੰਡਾਂ ਰਸੂਲਪੁਰ ਤੇ ਬਸਿਆਲਾ 'ਚ ਇਕ ਵੀ ਵੋਟ ਨਹੀਂ...

ਪੰਜਾਬ ਦੇ ਦੋ ਪਿੰਡਾਂ ਰਸੂਲਪੁਰ ਤੇ ਬਸਿਆਲਾ ‘ਚ ਇਕ ਵੀ ਵੋਟ ਨਹੀਂ ਪਈ, ਪੜ੍ਹੋ ਕਿਉਂ

Published on

----------- Advertisement -----------

ਗੜ੍ਹਸ਼ੰਕਰ : – ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਾਉਣ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਪਰ ਸੂਬੇ ਦੇ ਦੋ ਪਿੰਡ ਅਜਿਹੇ ਸਨ, ਜਿੱਥੇ ਲੋਕਾਂ ਨੇ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ। ਹੁਸ਼ਿਆਰਪੁਰ ਦੀ ਗੜ੍ਹਸ਼ੰਕਰ ਵਿਧਾਨ ਸਭਾ ਸੀਟ ਵਿੱਚ ਪੈਂਦੇ ਪਿੰਡ ਬਸਿਆਲਾ ਅਤੇ ਰਸੂਲਪੁਰ ਵਿੱਚ ਇੱਕ ਵੀ ਵੋਟਰ ਨੇ ਆਪਣੇ ਵੋਟ ਦਾ ਇਸਤੇਮਾਲ ਨਹੀਂ ਕੀਤਾ। ਦੋਵਾਂ ਪਿੰਡਾਂ ਵਿੱਚ 1000 ਤੋਂ ਵੱਧ ਵੋਟਰ ਸਨ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਪਿੰਡਾਂ ਦੇ ਲੋਕ ਰੇਲਵੇ ਫਾਟਕ ਬੰਦ ਕਰਨ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਲੰਬੇ ਸਮੇਂ ਤੋਂ ਮੰਗ ਕੀਤੀ ਹੈ ਕਿ ਰੇਲਵੇ ਫਾਟਕ ਨੂੰ ਖੋਲ੍ਹਿਆ ਜਾਵੇ। ਉਨ੍ਹਾਂ ਪਹਿਲਾਂ ਹੀ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਸੀ। ਵੋਟਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਪੋਲਿੰਗ ਪਾਰਟੀਆਂ ਸਵੇਰ ਤੋਂ ਹੀ ਵੋਟਰਾਂ ਦਾ ਇੰਤਜ਼ਾਰ ਕਰ ਰਹੀਆਂ ਸਨ ਪਰ ਸ਼ਾਮ 6 ਵਜੇ ਤੱਕ ਕੋਈ ਵੀ ਵੋਟ ਪਾਉਣ ਨਹੀਂ ਪਹੁੰਚਿਆ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀ ਮੰਗ ਨੂੰ ਲੋਕ ਨੁਮਾਇੰਦਿਆਂ ਅੱਗੇ ਰੱਖ ਰਹੇ ਹਨ। ਸਾਰੀਆਂ ਧਿਰਾਂ ਭਰੋਸਾ ਦਿੰਦੀਆਂ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀ ਮੰਗ ਨਹੀਂ ਮੰਨੀ। ਉਨ੍ਹਾਂ ਕੋਲ ਚੋਣਾਂ ਦਾ ਬਾਈਕਾਟ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ।
ਪਿੰਡ ਵਾਸੀਆਂ ਅਨੁਸਾਰ ਫਾਟਕ ਬੰਦ ਹੋਣ ਕਾਰਨ ਉਨ੍ਹਾਂ ਨੂੰ ਆਵਾਜਾਈ ਵਿੱਚ ਦਿੱਕਤ ਆ ਰਹੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਇਹ ਫਾਟਕ ਜਲਦੀ ਨਾ ਖੋਲ੍ਹਿਆ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਵੋਟਿੰਗ ਦਾ ਬਾਈਕਾਟ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਮੀਦ ਹੈ ਕਿ ਹੁਣ ਦੋਵਾਂ ਸਰਕਾਰਾਂ ਦੀ ਨੀਂਦ ਖੁੱਲ੍ਹ ਜਾਵੇਗੀ ਅਤੇ ਉਨ੍ਹਾਂ ਦੀ ਮੰਗ ਮੰਨ ਲਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...