May 1, 2026, 3:07 pm
----------- Advertisement -----------
HomeNewsBreaking Newsਖਾਲਿਸਤਾਨੀ ਅੱਤਵਾਦੀਆਂ ਨੂੰ ਫੜਨ ਲਈ ਅਨਿਲ ਵਿੱਜ, ਡੀਜੀਪੀ ਅਤੇ ਐਸਪੀ ਸੋਨੀਪਤ ਨੂੰ...

ਖਾਲਿਸਤਾਨੀ ਅੱਤਵਾਦੀਆਂ ਨੂੰ ਫੜਨ ਲਈ ਅਨਿਲ ਵਿੱਜ, ਡੀਜੀਪੀ ਅਤੇ ਐਸਪੀ ਸੋਨੀਪਤ ਨੂੰ ਦੇਣਗੇ ਬ੍ਰੇਵਮੈਨ ਐਵਾਰਡ

Published on

----------- Advertisement -----------
  • ਗ੍ਰਹਿ ਮੰਤਰੀ ਅਨਿਲ ਵਿੱਜ ਦੀ ਅਗਵਾਈ ‘ਚ ਗੱਦਾਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ: ਵੀਰੇਸ਼ ਸ਼ਾਂਡਿਲਿਆ
  • ਦੀਪ ਸਿੱਧੂ ਦੇ ਅੰਤਿਮ ਸਸਕਾਰ ਮੌਕੇ ਗੂੰਜਿਆ ਖਾਲਿਸਤਾਨ ਦਾ ਨਾਅਰਾ, ਦਿੱਤਾ 48 ਘੰਟੇ ਦਾ ਅਲਟੀਮੇਟਮ

ਮੋਹਾਲੀ, 22 ਫਰਵਰੀ 2022 – ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਹਰਿਆਣਾ ਪੁਲਿਸ ਵਲੋਂ ਸੋਨੀਪਤ ਵਿਚ ਚਾਰ ਖਾਲਿਸਤਾਨੀ ਅੱਤਵਾਦੀਆਂ ਦੀ ਗ੍ਰਿਫਤਾਰੀ ‘ਤੇ ਹਰਿਆਣਾ ਪੁਲਿਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੁਲਿਸ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਅਗਵਾਈ ਵਿਚ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ, ਜੋ ਸ਼ਲਾਘਾ ਦੇ ਕਾਬਿਲ ਹੈ। ਜਿਸ ਦੇ ਲਈ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਹਰਿਆਣਾ ਦੇ ਡੀਜੀਪੀ ਪੀਕੇ ਅਗਰਵਾਲ ਅਤੇ ਐਸਪੀ ਸੋਨੀਪਤ ਰਾਹੁਲ ਸ਼ਰਮਾ ਨੂੰ ਬ੍ਰੇਵਮੈਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਕਿਹਾ ਕਿ ਫਰੰਟ ਪੰਜਾਬ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ ਹੈ। ਸ਼ਾਂਡਿਲਿਆ ਨੇ ਕਿਹਾ ਕਿ ਕਿ ਭਾਰਤ ‘ਚ ਕਾਨੂੰਨ ਦਾ ਰਾਜ ਹੈ ਫੜੇ ਗਏ ਚਾਰ ਖਾਲਿਸਤਾਨੀ ਅੱਤਵਾਦੀ ਖਿਲਾਫ ਫਾਸਟ ਟਰੈਕ ਕੋਰਟ ਵਿੱਚ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਨੂੰ ਫਾਂਸੀ ਦਿੱਤੀ ਜਾਵੇ ਜੋ ਕੇ ਦੇਸ਼ ਲਈ ਖਤਰਾ ਹਨ। ਸ਼ਾਂਡਿਲਿਆ ਨੇ ਕਿਹਾ ਕਿ ਖਾਲਿਸਤਾਨ ਦੀ ਮੰਗ ਕਰਨ ਵਾਲੇ ਲੋਕਾਂ ਤੋਂ ਵੱਡਾ ਦੇਸ਼ ਦਾ ਕੋਈ ਦੁਸ਼ਮਣ ਨਹੀਂ ਹੈ। ਸ਼ਾਂਡਿਲਿਆ ਨੇ ਕਿਹਾ ਕਿ ਫਰੰਟ ਖਾਲਿਸਤਾਨੀਆਂ ਨਾਲ ਦੋ ਦੋ ਹੱਥ ਕਰਨ ਲਈ ਤਿਆਰ ਹੈ।

ਇਸ ਦੇ ਨਾਲ ਹੀ ਏ.ਟੀ.ਐੱਫ.ਆਈ. ਦੇ ਕੌਮੀ ਪ੍ਰਧਾਨ ਦੀਪ ਸਿੱਧੂ ਦੇ ਅੰਤਿਮ ਸਸਕਾਰ ਮੌਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾਣਗੇ ਅਤੇ ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ‘ਤੇ ਸਖਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅੰਤਿਮ ਸਸਕਾਰ ਮੌਕੇ ਅਜਿਹੇ ਨਾਅਰੇ ਬਰਦਾਸ਼ਤ ਕਰਨ ਵਾਲੇ ਨਹੀਂ ਹਨ। ਜ਼ਿੰਦਾਬਾਦ ਦੇ ਨਾਅਰੇ ਲਾਉਣ ਵਾਲਿਆਂ ਦੀ ਸ਼ਨਾਖਤ ਕਰਕੇ ਉਨ੍ਹਾਂ ‘ਤੇ ਦੇਸ਼ ਧ੍ਰੋਹ ਦੀ ਧਾਰਾ ਲਗਾ ਕੇ ਜੇਲ੍ਹ ‘ਚ ਡੱਕਿਆ ਜਾਵੇ। ਜਿਸ ਦੇ ਲਈ ਉਹ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਸ਼ਾਂਡਿਲਿਆ ਨੇ ਕਿਹਾ ਕਿ ਜੇਕਰ 48 ਘੰਟਿਆਂ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਅੱਤਵਾਦ ਵਿਰੋਧੀ ਫਰੰਟ ਵੱਲੋਂ ਹਾਈ ਕੋਰਟ ਕੋਲ ਪਹੁੰਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...