ਇਸਲਾਮਾਬਾਦ : – ਪਾਕਿਸਤਾਨ ਦੀਆਂ ਅੱਤਵਾਦੀ ਗਤੀਵਿਧੀਆਂ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਲੰਬੇ ਸਮੇਂ ਤੋਂ ਬੰਦ ਹੈ। ਪਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਮਾਮਲੇ ‘ਚ ਨਵੀਂ ਚਾਲ ਚਲੀ ਹੈ। ਉਨ੍ਹਾਂ ਨੇ ਭਾਰਤ ਨਾਲ ਮੁੱਦੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਵਿਜ਼ਨ ‘ਤੇ ਬਹਿਸ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਇਆ ਜਾ ਸਕਦਾ ਹੈ ਤਾਂ ਇਹ ਇਸ ਉਪ ਮਹਾਂਦੀਪ ਵਿੱਚ ਰਹਿਣ ਵਾਲੇ ਅਰਬਾਂ ਲੋਕਾਂ ਦੇ ਹਿੱਤ ਵਿੱਚ ਹੋਵੇਗਾ।
ਰੂਸ ਰਵਾਨਾ ਹੋਣ ਤੋਂ ਪਹਿਲਾਂ ਇਮਰਾਨ ਖਾਨ ਨੇ ‘ਰਸ਼ੀਆ ਟੂਡੇ’ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ਮੈਂ ਨਰਿੰਦਰ ਮੋਦੀ ਨਾਲ ਟੀਵੀ ‘ਤੇ ਬਹਿਸ ਕਰਨਾ ਪਸੰਦ ਕਰਾਂਗਾ। ਹਾਲਾਂਕਿ ਇਮਰਾਨ ਖਾਨ ਦੇ ਇਸ ਬਿਆਨ ‘ਤੇ ਭਾਰਤ ਸਰਕਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਭਾਰਤ ਦੁਸ਼ਮਣ ਦੇਸ਼ ਬਣਿਆ ਤਾਂ ਉਸ ਨਾਲ ਵਪਾਰ ਘੱਟ ਤੋਂ ਘੱਟ ਕਰ ਦਿੱਤਾ ਗਿਆ। ਜਦੋਂ ਕਿ ਮੇਰੀ ਸਰਕਾਰ ਦੀ ਨੀਤੀ ਸਾਰੇ ਦੇਸ਼ਾਂ ਨਾਲ ਚੰਗੇ ਵਪਾਰਕ ਸਬੰਧ ਬਣਾਏ ਰੱਖਣ ਦੀ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਇਮਰਾਨ ਦੇ ਸਲਾਹਕਾਰ ਅਬਦੁਲ ਰਜ਼ਾਕ ਦਾਊਦ ਨੇ ਵੀ ਭਾਰਤ ਨਾਲ ਵਪਾਰਕ ਸਬੰਧ ਬਹਾਲ ਕਰਨ ਦੀ ਇੱਛਾ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਭਾਰਤ ਨਾਲ ਕਾਰੋਬਾਰ ਮੁੜ ਸ਼ੁਰੂ ਕਰਨ ਨਾਲ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ। ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਦੇ ਖੇਤਰੀ ਵਪਾਰਕ ਵਿਕਲਪ ਬਹੁਤ ਸੀਮਤ ਹਨ।
----------- Advertisement -----------
ਇਮਰਾਨ ਖਾਨ ਪੀਐਮ ਮੋਦੀ ਨਾਲ ਕਰਨਾ ਚਾਹੁੰਦੇ ਹਨ ਟੀਵੀ ਤੇ ਡਿਬੇਟ
Published on
----------- Advertisement -----------
----------- Advertisement -----------












