ਬਠਿੰਡਾ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਫਿਰ ਵੱਧ ਗਈਆਂ ਹਨ । ਉਸ ਨੂੰ 19 ਅਪਰੈਲ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੰਗਨਾ ਨੇ ਕਿਸਾਨ ਅੰਦੋਲਨ ਸਮੇਂ ਧਰਨੇ ‘ਤੇ ਅਯਾਏ ਬਜ਼ੁਰਗ ਔਰਤਾਂ ਨੂੰ 100-100 ਰੁਪਏ ਲੈ ਕੇ ਆਉਣ ਵਾਲੀ ਔਰਤ ਕਿਹਾ ਸੀ। ਜਿਸ ਦੇ ਖਿਲਾਫ ਮਹਿਲਾ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਕੰਗਨਾ ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ।
ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਇਸ ਸਬੰਧੀ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਹੁਣ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।












