August 3, 2026, 7:08 pm
----------- Advertisement -----------
HomeNewsEntertainment‘ਆਜਾ ਮੈਕਸੀਕੋ ਚੱਲੀਏ’ ਪੰਜਾਬੀ ਫ਼ਿਲਮ ਦਾ ਗੀਤ ‘ਭਲੀ ਕਰੇ ਕਰਤਾਰ’ ਹੋਇਆ ਰਿਲੀਜ਼,ਦੇਖੋ...

‘ਆਜਾ ਮੈਕਸੀਕੋ ਚੱਲੀਏ’ ਪੰਜਾਬੀ ਫ਼ਿਲਮ ਦਾ ਗੀਤ ‘ਭਲੀ ਕਰੇ ਕਰਤਾਰ’ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਐਮੀ ਵਿਰਕ ਦੀ ਪੰਜਾਬੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਪਹਿਲਾ ਗੀਤ ‘ਸਫ਼ਰਾਂ ‘ਤੇ’ ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਹੁਣ ਗੀਤ ‘ਭਲੀ ਕਰੇ ਕਰਤਾਰ’ ਰਿਲੀਜ਼ ਹੋ ਗਿਆ ਹੈ। ਇਸ ਗੀਤ ’ਚ ਆਪਣੇ ਬੱਚੇ ਤੋਂ ਵਿਛੜਦੇ ਸਮੇਂ ਮਾਂ ਦੇ ਦਰਦ ਨੂੰ ਦਰਸਾਇਆ ਗਿਆ ਹੈ। ਜਦੋਂ ਕੋਈ ਘਰ-ਪਰਿਵਾਰ ਛੱਡ ਕੇ ਵਿਦੇਸ਼ ਜਾਂਦਾ ਹੈ ਤਾਂ ਪਤਾ ਨਹੀਂ ਹੁੰਦਾ ਜ਼ਿੰਦਗੀ ਅੱਗੇ ਕੀ ਰੰਗ ਲੈ ਕੇ ਆਵੇਗੀ। ਹਾਲਾਂਕਿ, ਉਹ ਸਭ ਕੁਝ ਰੱਬ ’ਤੇ ਛੱਡ ਦਿੰਦੇ ਹਨ, ਇਹ ਸੋਚਦੇ ਹੋਏ ਕਿ ਰੱਬ ਆਪ ਸਭ ਭਲਾ ਕਰੇਗਾ।

YouTube player

ਦਿਲ ਨੂੰ ਛੂਹ ਲੈਣ ਵਾਲੇ ਇਸ ਗੀਤ ਨੂੰ ਲਿਖਿਆ, ਗਾਇਆ ਤੇ ਕੰਪੋਜ਼ ਖ਼ੁਦ ਬੀਰ ਸਿੰਘ ਨੇ ਕੀਤਾ ਹੈ ਤੇ ਸੰਗੀਤ ਭਾਈ ਮੰਨਾ ਸਿੰਘ ਵਲੋਂ ਦਿੱਤਾ ਗਿਆ ਹੈ। ਯੂਟਿਊਬ ’ਤੇ ਇਸ ਗੀਤ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮ ਵਲੋਂ ਚੁੱਕਿਆ ਗਿਆ ਮੁੱਦਾ ਬੇਸ਼ੱਕ ਪਿਛਲੇ ਸਮੇਂ ’ਚ ਵੀ ਇਕ ਵੱਡਾ ਸਮਾਜਿਕ ਮੁੱਦਾ ਰਿਹਾ ਹੈ ਪਰ ਪੰਜਾਬੀ ਇੰਡਸਟਰੀ ’ਚ ਇਸ ਤੋਂ ਪਹਿਲਾਂ ਇਹ ਮੁੱਦਾ ਨਹੀਂ ਚੁੱਕਿਆ ਗਿਆ। ਫ਼ਿਲਮ ਪ੍ਰਵਾਸੀਆਂ ਦੀਆਂ ਕਈ ਦੁਖਦਾਈ ਕਹਾਣੀਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਅਣਜਾਣ ਸੱਚਾਈਆਂ ਤੇ ਤੱਥਾਂ ਨੂੰ ਵੀ ਦਿਖਾਏਗੀ। ਇਹ ਦਰਸ਼ਕਾਂ ਨੂੰ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੀ ਚੰਗੀ ਤਰ੍ਹਾਂ ਤਿਆਰ ਕੀਤੀ ਦੁਨੀਆ ਤੋਂ ਜਾਣੂ ਕਰਵਾਏਗੀ, ਜੋ ਯਕੀਨੀ ਤੌਰ ’ਤੇ ਦਰਸ਼ਕਾਂ ’ਤੇ ਫ਼ਿਲਮ ਦੀ ਹਾਂ-ਪੱਖੀ ਛਾਪ ਛੱਡੇਗੀ। ਫ਼ਿਲਮ ਦੇ ਰਿਲੀਜ਼ ਹੋਣ ਦੀ ਤਾਰੀਖ਼ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਦਰਸ਼ਕ ਇਸ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...