November 16, 2026, 12:28 pm
----------- Advertisement -----------
HomeNewsBreaking News'ਆਪ' ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, EVM ਦੀ ਸੁਰੱਖਿਆ ਵਧਾਉਣ ਦੀ...

‘ਆਪ’ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, EVM ਦੀ ਸੁਰੱਖਿਆ ਵਧਾਉਣ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ : – ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੂੰ ਪੂਰੇ ਪੰਜਾਬ ਵਿੱਚ ਈ.ਵੀ.ਐਮਜ਼ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣ ਅਤੇ ਹਰ ਸੰਭਵ ਕਦਮ ਚੁੱਕਣ ਲਈ ਕਿਹਾ ਹੈ। ‘ਆਪ’ ਨੇ ਈਵੀਐਮ ਅਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ ਮਜ਼ਬੂਤ ​​ਕਰਨ ਦੀ ਮੰਗ ਕੀਤੀ ਹੈ। ‘ਆਪ’ ਆਗੂ ਹਰਪਾਲ ਚੀਮਾ ਨੇ ਸਟਰਾਂਗ ਰੂਮ ਵਿੱਚ ਸੀਸੀਟੀਵੀ ਕੈਮਰੇ ਲਾਉਣ, ਕੈਮਰਿਆਂ ਦਾ ਲਿੰਕ ਉਮੀਦਵਾਰਾਂ ਨਾਲ ਸਾਂਝਾ ਕਰਨ ਅਤੇ ਉਮੀਦਵਾਰਾਂ ਨੂੰ ਗਿਣਤੀ ਕੇਂਦਰਾਂ ਵਿੱਚ ਦਾਖ਼ਲ ਹੋਣ ਦੇਣ ਦੀ ਮੰਗ ਕੀਤੀ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋ ਗਈ ਹੈ ਪਰ ਵੱਖ-ਵੱਖ ਉਮੀਦਵਾਰਾਂ ਨੇ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਾ ਹੋਣ ‘ਤੇ ਚਿੰਤਾ ਪ੍ਰਗਟਾਈ ਹੈ।
ਉਨ੍ਹਾਂ ਦੱਸਿਆ ਕਿ ਜਾਣਕਾਰੀ ਅਨੁਸਾਰ ਜਿਨ੍ਹਾਂ ਕੇਂਦਰਾਂ ਵਿੱਚ ਵੋਟਿੰਗ ਮਸ਼ੀਨਾਂ ਰੱਖੀਆਂ ਗਈਆਂ ਹਨ, ਉੱਥੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਹਨ। ਕਈ ਥਾਵਾਂ ‘ਤੇ ਸੁਰੱਖਿਆ ਦੇ ਨਾਲ-ਨਾਲ ਰੋਸ਼ਨੀ ਦਾ ਵੀ ਪੁਖਤਾ ਪ੍ਰਬੰਧ ਨਹੀਂ ਹੈ।
ਚੀਮਾ ਨੇ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਸਿਰਫ਼ ਪਟਿਆਲਾ ਤੋਂ ਹੀ ਨਹੀਂ ਸਗੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੀ ਮਿਲ ਰਹੀਆਂ ਹਨ, ਜਿਸ ਵੱਲ ਮੁੱਖ ਚੋਣ ਅਫ਼ਸਰ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ।
ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਉਨ੍ਹਾਂ ਸਾਰੇ ਕੇਂਦਰਾਂ ਨੂੰ ਤਿੰਨ-ਪੱਧਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਜਿੱਥੇ ਵੋਟਿੰਗ ਮਸ਼ੀਨਾਂ ਰੱਖੀਆਂ ਗਈਆਂ ਹਨ ਅਤੇ ਜਿਨ੍ਹਾਂ ਕੇਂਦਰਾਂ ਵਿੱਚ ਵੋਟਾਂ ਦੀ ਗਿਣਤੀ ਹੋਣੀ ਹੈ। ਕੇਂਦਰਾਂ ਦੇ ਅੰਦਰ ਅਤੇ ਬਾਹਰ ਲੋੜੀਂਦੀ ਰੋਸ਼ਨੀ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ, ਸਾਰੇ ਕੇਂਦਰਾਂ ਦੇ ਆਲੇ ਦੁਆਲੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...