November 16, 2026, 9:17 pm
----------- Advertisement -----------
HomeNewsBreaking Newsਬਰਨਾਲਾ ਦੇ ਸਿਵਲ ਹਸਪਤਾਲ ’ਚ ਔਰਤ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

ਬਰਨਾਲਾ ਦੇ ਸਿਵਲ ਹਸਪਤਾਲ ’ਚ ਔਰਤ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

Published on

----------- Advertisement -----------

ਬਰਨਾਲਾ, 24 ਫਰਵਰੀ 2022 – ਸਿਵਲ ਹਸਪਤਾਲ ਬਰਨਾਲਾ ਵਿਖੇ ਪੱਖੋ ਕਲਾਂ ਵਾਸੀ ਔਰਤ (23 ਸਾਲ) ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਹੈ। ਇਹ ਜਣੇਪਾ ਸਿਵਲ ਸਰਜਨ ਡਾ. ਜਸਬੀਰ ਔਲਖ ਦੀ ਅਗਵਾਈ ’ਚ ਔਰਤ ਰੋਗਾਂ ਦੇ ਮਾਹਿਰ ਡਾ. ਗਗਨਦੀਪ ਸਿੱਧੂ ਵੱਲੋਂ ਪਿਛਲੇਂ ਦਿਨੀਂ ਕੀਤਾ ਗਿਆ। ਉਨਾਂ ਦੱਸਿਆ ਗਿਆ ਕਿ ਮਹਿਲਾ ਨੇ ਦੋ ਲੜਕਿਆਂ ਤੇ ਇਕ ਲੜਕੀ ਨੂੰ ਜਨਮ ਦਿੱਤਾ ਹੈ ਅਤੇ ਚਾਰੇ ਜੀਅ ਤੰਦਰੁਸਤ ਹਨ।

ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਮਹਿਲਾ ਕਿਰਤੀ ਪਰਿਵਾਰ ਨਾਲ ਸਬੰਧਤ ਹੈ ਅਤੇ ਇਸ ਤੋਂ ਪਹਿਲਾਂ ਉਸ ਦੇ ਇਕ ਲੜਕੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਔਰਤਾਂ ਦੇ ਜਣੇਪੇ ਸਬੰਧੀ ਵਿਸ਼ੇਸ਼ ਸੇਵਾਵਾਂ ਦੇਣ ਲਈ ਹਰੇਕ ਮਹੀਨੇ 9 ਤਰੀਕ ਨੂੰ ਸਾਰੇ ਜ਼ਿਲੇ ਵਿੱਚ ਸੁਰੱਖਿਆ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਨਾਂ ਜਾਂਚ ਕੈਂਪਾਂ ਵਿੱਚ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।

ਐਸਐਮਓ ਸਿਵਲ ਹਸਪਤਾਲ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਵੱਖਰਾ ਜ਼ੱਚਾ ਬੱਚਾ ਵਿੰਗ ਸਫਲ ਢੰਗ ਨਾਲ ਚਲਾਇਆ ਜਾ ਰਿਹਾ ਹੈ, ਜਿੱਥੇ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਢੰਗ ਰਾਹੀਂ ਇਲਾਜ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...