ਰੂਸ ਨੇ ਵੀਰਵਾਰ ਨੂੰ ਯੂਕਰੇਨ ‘ਤੇ ਹਮਲਾ ਕਰ ਦਿੱਤਾ ਹੈ। ਦਹਿਸ਼ਤ ਭਰੇ ਮਾਹੌਲ ਵਿਚ ਬਹੁਤ ਸਾਰੇ ਵਿਦਿਆਰਥੀ ਅਤੇ ਭਾਰਤੀ ਯੂਕਰੇਨ ‘ਚ ਫਸੇ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਿਸ ਲਿਆਉਣ ਲਈ ਅਪੀਲ ਕੀਤੀ ਹੈ।

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਨਤੀ ਕੀਤੀ ਹੈ ਕਿ ਉਹ ਯੂਕਰੇਨ ਵਿਚ ਫ਼ਸੇ ਭਾਰਤੀਆਂ, ਖ਼ਾਸ ਕਰਕੇ ਸੈਂਕੜਿਆਂ ਦੀ ਗਿਣਤੀ ‘ਚ ਫ਼ਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਕੱਢ ਲਿਆਉਣ ਲਈ ਹੰਗਾਮੀ ਕਦਮ ਚੁੱਕਣ, ਜਿਨ੍ਹਾਂ ਨੇ ਰੂਸ ਵਲੋਂ ਯੁੱਧ ਦੇ ਐਲਾਨ ਤੋਂ ਬਾਅਦ ਦੁਖ਼ਦਾਇਕ ਸੁਨੇਹੇ ਭੇਜੇ ਹਨ। ਹਵਾਈ ਯਾਤਰਾ ਦਾ ਪ੍ਰਬੰਧ ਕਰਕੇ ਸਾਰੇ ਭਾਰਤੀਆਂ ਨੂੰ ਤੁਰੰਤ ਭਾਰਤ ਲਿਆਉਣਾ ਚਾਹੀਦਾ ਹੈ।
ਦਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਅਪੀਲ ਕੀਤੀ ਗਈ ਹੈ ਕਿ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ।













