July 31, 2026, 1:14 pm
----------- Advertisement -----------
HomeNewsEntertainmentਬੇਬੀ ਬੰਪ ਫਲਾਟ ਕਰਦੇ ਹੋਏ ਭਾਰਤੀ ਸਿੰਘ ਨੇ ਸ਼ੇਅਰ ਕੀਤੀਆਂ ਪ੍ਰੈਗਨੈਂਸੀ ਫੋਟੋਸ਼ੂਟ...

ਬੇਬੀ ਬੰਪ ਫਲਾਟ ਕਰਦੇ ਹੋਏ ਭਾਰਤੀ ਸਿੰਘ ਨੇ ਸ਼ੇਅਰ ਕੀਤੀਆਂ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਖੂਬਸੂਰਤ ਤਸਵੀਰਾਂ

Published on

----------- Advertisement -----------

ਆਪਣੇ ਫਨੀ ਅੰਦਾਜ਼ ਨਾਲ ਲੋਕਾਂ ਨੂੰ ਹਸਾਉਣ ਵਾਲੀ ਕਾਮੇਡੀ ਕੁਈਨ ਭਾਰਤੀ ਸਿੰਘ ਇਨ੍ਹੀਂ ਦਿਨੀਂ ਆਪਣੇ ਪ੍ਰੈਗਨੈਂਸੀ ਸਮੇਂ ਦਾ ਖੂਬ ਆਨੰਦ ਮਾਣ ਰਹੀ ਹੈ। ਭਾਰਤੀ ਪ੍ਰੈਗਨੈਂਸੀ ਸਮੇਂ ਦੇ ਹਰ ਪਲ ਨੂੰ ਯਾਦਗਾਰ ਬਣਾ ਰਹੀ ਹੈ। ਭਾਰਤੀ ਦੇ ਪਤੀ ਹਰਸ਼ ਲਿੰਬਾਚੀਆ ਵੀ ਆਪਣੀ ਲੇਡੀ ਲਵ ਦਾ ਖ਼ਾਸ ਧਿਆਨ ਰੱਖ ਰਹੇ ਹਨ। ਕਾਮੇਡੀ ਕੁਈਨ ਨੇ ਹੁਣ ਆਪਣਾ ਬੇਬੀ ਬੰਪ ਫਲਾਟ ਕਰਦੇ ਹੋਏ ਆਪਣੀਆਂ ਸ਼ਾਨਦਾਰ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਦੇ ਵਿੱਚ ਭਾਰਤੀ ਆਪਣੇ ਪਤੀ ਹਰਸ਼ ਨਾਲ ਵੱਖ-ਵੱਖ ਅੰਦਾਜ਼ ਵਿੱਚ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਭਾਰਤੀ ਨੇ ਸੰਤਰੀ ਤੇ ਪਿੰਕ ਰੰਗ ਦਾ ਗਾਊਨ ਪਾਇਆ ਹੋਇਆ ਹੈ ਤੇ ਨਿਊਡ ਮੇਅਕਪ ਦੇ ਨਾਲ ਉਸ ਨੇ ਆਪਣੇ ਲੁੱਕ ਨੂੰ ਕੰਪਲੀਟ ਕੀਤਾ ਹੈ। ਉਸ ਨੇ ਆਪਣੇ ਵਾਲ ਖੁਲ੍ਹੇ ਛੱਡੇ ਹੋਏ ਹਨ। ਤਸਵੀਰ ਦੇ ਵਿੱਚ ਹਰਸ਼ ਭਾਰਤੀ ਦੇ ਬੇਬੀ ਬੰਪ ‘ਤੇ ਹੱਥ ਰੱਖ ਕੇ ਉਸ ਨੂੰ ਬਹੁਤ ਹੀ ਪਿਆਰ ਨਾਲ ਵੇਖਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਭਾਰਤੀ ਬਹੁਤ ਹੀ ਪਿਆਰ ਭਰੇ ਅੰਦਾਜ਼ ਵਿੱਚ ਤਸਵੀਰਾਂ ਖਿਚਵਾਉਂਦੀ ਤੇ ਬੇਬੀ ਬੰਪ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ।

ਭਾਰਤੀ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ” ❤️LOVE❤️ ਹੁਣ ਤੁਸੀਂ ਹੀ ਦੱਸੋ ਕਿ ਮੈਂ ਕੀ ਲਿਖਾਂ। ” ਭਾਰਤੀ ਤੇ ਹਰਸ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਾਲੀਵੁੱਡ ਸੈਲੇਬਸ ਤੇ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਇਨ੍ਹਾਂ ਤਸਵੀਰਾਂ ਉੱਤੇ ਕਈ ਤਰ੍ਹਾਂ ਦੇ ਕਮੈਂਟ ਲਿਖ ਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਫੈਨ ਨੇ ਲਿਖਿਆ , ਤੁਸੀਂ ਦੋਵੇਂ ਇੱਕਠੇ ਬਹੁਤ ਪਿਆਰੇ ਲੱਗ ਰਹੇ ਹੋ। ਇੱਕ ਹੋਰ ਯੂਜ਼ਰ ਨੇ ਲਿਖਿਆ, ਮੰਮੀ ਭਾਰਤੀ ਦੇ ਫੇਸ ‘ਤੇ ਗਲੋਅ ਤਾਂ ਵੇਖੋ। ” ਕਈ ਫੈਨਜ਼ ਨੇ ਹਰਸ਼ ਤੇ ਭਾਰਤੀ ਦੇ ਲਈ ਕਮੈਂਟ ਬਾਕਸ ਵਿੱਚ ਹਾਰਟ, ਫਾਈਰ ਤੇ ਲਵ ਦੇ ਈਮੋਜ਼ੀਸ ਬਣਾ ਕੇ ਆਪਣਾ ਪਿਆਰ ਵਿਖਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...

ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

*ਚੰਡੀਗੜ੍ਹ/ਪਾਤੜਾਂ, 30 ਜੁਲਾਈ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...