November 16, 2026, 4:45 am
----------- Advertisement -----------
HomeNewsBreaking Newsਯੂਕਰੇਨ ਤੋਂ ਪਾਣੀਪਤ ਪਰਤਿਆ ਵਿਦਿਆਰਥੀ : ਧਰਤੀ ਨੂੰ ਚੁੰਮ ਕੇ ਕੀਤਾ ਰੱਬ...

ਯੂਕਰੇਨ ਤੋਂ ਪਾਣੀਪਤ ਪਰਤਿਆ ਵਿਦਿਆਰਥੀ : ਧਰਤੀ ਨੂੰ ਚੁੰਮ ਕੇ ਕੀਤਾ ਰੱਬ ਦਾ ਸ਼ੁਕਰਾਨਾ

Published on

----------- Advertisement -----------

ਪਾਣੀਪਤ : – ਯੂਕਰੇਨ ਅਤੇ ਰੂਸ ਵਿਚਾਲੇ ਜੰਗ ਸ਼ੁਰੂ ਹੋ ਗਈ ਹੈ। ਯੂਕਰੇਨ ਵਿੱਚ ਰਹਿ ਰਹੇ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਘਰ ਵਾਪਸੀ ਲਈ ਹੱਥ ਪੈਰ ਮਾਰ ਰਹੇ ਹਨ। ਅਜਿਹੇ ‘ਚ ਯੂਕਰੇਨ ‘ਚ ਪੜ੍ਹਾਈ ਜਾਂ ਕੰਮ ਕਰਨ ਗਏ ਭਾਰਤੀ ਨਾਗਰਿਕਾਂ ਦੇ ਪਰਿਵਾਰ ਉਨ੍ਹਾਂ ਨੂੰ ਲੈ ਕੇ ਚਿੰਤਤ ਹਨ ਅਤੇ ਉਨ੍ਹਾਂ ਨੂੰ ਭਾਰਤ ਵਾਪਸ ਲਿਆਉਣਾ ਚਾਹੁੰਦੇ ਹਨ।
ਅਜਿਹੇ ‘ਚ ਹਾਲ ਹੀ ‘ਚ ਯੂਕਰੇਨ ਤੋਂ ਹਰਿਆਣਾ ਦੇ ਪਾਣੀਪਤ ਦਾ ਵਿਦਿਆਰਥੀ ਅਨਿਲ ਸ਼ਹਿਰ ਪਰਤਿਆ ਹੈ। ਇੱਥੇ ਆ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਧਰਤੀ ਨੂੰ ਚੁੰਮ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇੰਨਾ ਹੀ ਨਹੀਂ ਉਸ ਨੇ ਯੂਕਰੇਨ ‘ਚ ਰਹਿੰਦੇ ਭਾਰਤੀ ਦੋਸਤਾਂ ਤੋਂ ਵੀਡੀਓ ਕਾਲ ‘ਤੇ ਉਨ੍ਹਾਂ ਦੀ ਹਾਲਤ ਬਾਰੇ ਪਤਾ ਕਰਿਆ।
ਪਾਣੀਪਤ ਤੋਂ ਪਰਤੇ ਵਿਦਿਆਰਥੀ ਅਨਿਲ ਨੇ ਦੱਸਿਆ ਕਿ ਸਾਰੇ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਘਰ ਪਰਤਣਾ ਚਾਹੁੰਦੇ ਹਨ, ਕਿਉਂਕਿ ਉੱਥੇ ਰਹਿ ਰਹੇ ਵਿਦਿਆਰਥੀਆਂ ਦੀ ਆਰਥਿਕ ਹਾਲਤ ਹੁਣ ਬਹੁਤੀ ਚੰਗੀ ਨਹੀਂ ਹੈ। ਫਲਾਈਟ ਦੀਆਂ ਦਰਾਂ ਦੁੱਗਣੀਆਂ ਤੋਂ ਤਿੰਨ ਗੁਣਾ ਹੋ ਗਈਆਂ ਹਨ। ਇਸ ਕਾਰਨ ਵਿਦਿਆਰਥੀ ਭਾਰਤ ਵਾਪਸ ਨਹੀਂ ਆ ਰਹੇ ਹਨ।
ਅਨਿਲ ਦੇ ਭਰਾ ਰਵੀ ਵਰਮਾ ਨੇ ਦੱਸਿਆ ਕਿ ਜਿਵੇਂ ਹੀ ਉਸ ਨੇ ਯੂਕਰੇਨ ‘ਚ ਹਾਲਾਤ ਵਿਗੜਨ ਦੀ ਖਬਰ ਦੇਖੀ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਉਸ ਨੂੰ ਆਪਣੇ ਭਰਾ ਦੀ ਚਿੰਤਾ ਸਤਾਉਣ ਲੱਗੀ। ਇਸ ਤੋਂ ਬਾਅਦ ਉਸ ਨੇ ਆਪਣੇ ਭਰਾ ਦੀ ਜਲਦੀ ਨਾਲ ਭਾਰਤ ਵਾਪਸੀ ਲਈ ਟਿਕਟ ਬੁੱਕ ਕਰਵਾਈ ਅਤੇ ਉਸ ਨੂੰ ਪਾਣੀਪਤ ਆਪਣੇ ਘਰ ਵਾਪਸ ਬੁਲਾ ਲਿਆ। ਉਸ ਨੇ ਕਿਹਾ ਕਿ ਉਸ ਦਾ ਭਰਾ ਬਾਅਦ ਵਿਚ ਪੜ੍ਹਾਈ ਵੀ ਕਰ ਸਕਦਾ ਹੈ, ਪਰ ਜਾਨ ਹੈ ਤਾਂ ਜਹਾਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...