ਜਲੰਧਰ : – ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ ਗਈ ਹੈ। 12 ਜਨਵਰੀ ਨੂੰ ਈਡੀ ਨੇ ਮੁਹਾਲੀ ਵਿੱਚ ਭੁਪਿੰਦਰ ਸਿੰਘ ਹਨੀ ਦੇ ਘਰ ਛਾਪਾ ਮਾਰ ਕੇ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਸਨ। ਹਨੀ ਦੇ ਦੋਸਤ ਦੇ ਘਰੋਂ ਵੀ ਦੋ ਕਰੋੜ ਰੁਪਏ ਬਰਾਮਦ ਹੋਏ ਹਨ। ਹਨੀ ਨੂੰ ਈਡੀ ਨੇ ਇਸ ਮਾਮਲੇ ਵਿੱਚ 3 ਫਰਵਰੀ ਦੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਸੀ।
ਦੱਸ ਦੇਈਏ ਕਿ ਹਨੀ 3 ਫਰਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਆਇਆ ਸੀ। ਉਥੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਹਨੀ ਨੂੰ 4 ਫਰਵਰੀ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਵਿੱਚ ਹਨੀ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ । 8 ਫਰਵਰੀ ਨੂੰ ਹਨੀ ਨੂੰ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਨੀ ਨੂੰ ਮੁੜ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ 11 ਫਰਵਰੀ ਨੂੰ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਈਡੀ ਦੀ ਜਾਂਚ ਵਿੱਚ ਇਸ ਦਾ ਸਰੋਤ ਗੈਰ-ਕਾਨੂੰਨੀ ਮਾਈਨਿੰਗ, ਤਬਾਦਲੇ ਅਤੇ ਨਿਯੁਕਤੀਆਂ ਨੂੰ ਦੱਸਿਆ ਗਿਆ ਸੀ।
----------- Advertisement -----------
ਮੁੱਖ ਮੰਤਰੀ ਚੰਨੀ ਦੇ ਭਾਣਜੇ ਦੀਆਂ ਮੁਸ਼ਕਲਾਂ ਵਧੀਆਂ, ਨਿਆਇਕ ਹਿਰਾਸਤ 10 ਮਾਰਚ ਤੱਕ ਵਧਾਈ
Published on
----------- Advertisement -----------
----------- Advertisement -----------












