November 20, 2026, 2:51 pm
----------- Advertisement -----------
HomeNewsBreaking Newsਦੇਖੋ ਕਦੋਂ ਖੇਡਿਆ ਜਾਵੇਗਾ IPL 2022: 2 ਗਰੁੱਪਾਂ 'ਚ ਵੰਡੀਆਂ 10 ਟੀਮਾਂ

ਦੇਖੋ ਕਦੋਂ ਖੇਡਿਆ ਜਾਵੇਗਾ IPL 2022: 2 ਗਰੁੱਪਾਂ ‘ਚ ਵੰਡੀਆਂ 10 ਟੀਮਾਂ

Published on

----------- Advertisement -----------

ਮੁੰਬਈ : – IPL 2022 26 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ ਟੂਰਨਾਮੈਂਟ ਦਾ ਫਾਈਨਲ 29 ਮਈ ਨੂੰ ਖੇਡਿਆ ਜਾਵੇਗਾ। ਸ਼ੁੱਕਰਵਾਰ ਨੂੰ ਹੋਈ ਆਈਪੀਐਲ ਗਵਰਨਿੰਗ ਕੌਂਸਲ ਵਿੱਚ ਇਸ ਦਾ ਫੈਸਲਾ ਲਿਆ ਗਿਆ ਹੈ। ਲੀਗ ਪੜਾਅ ਦੇ ਸਾਰੇ 70 ਮੈਚ ਮਹਾਰਾਸ਼ਟਰ ਵਿੱਚ ਖੇਡੇ ਜਾਣਗੇ। 55 ਮੈਚ ਮੁੰਬਈ ਅਤੇ 15 ਪੁਣੇ ‘ਚ ਹੋਣਗੇ।

20 ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਅਤੇ ਡਾਕਟਰ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡੇ ਜਾਣਗੇ, ਜਦੋਂ ਕਿ 15 ਮੈਚ ਬ੍ਰੇਬੋਰਨ ਸਟੇਡੀਅਮ ਵਿੱਚ ਖੇਡੇ ਜਾਣਗੇ। ਬਾਕੀ 15 ਮੈਚ ਪੁਣੇ ਦੇ ਐਮਸੀਏ ਇੰਟਰਨੈਸ਼ਨਲ ਸਟੇਡੀਅਮ ਵਿੱਚ ਹੋਣਗੇ। ਪਲੇਆਫ ਮੈਚ ਕਿੱਥੇ ਹੋਣਗੇ? ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਸਾਰੀਆਂ 10 ਟੀਮਾਂ ਵਾਨਖੇੜੇ ਅਤੇ ਡੀਵਾਈ ਪਾਟਿਲ ਵਿਖੇ 4-4 ਮੈਚ ਖੇਡਣਗੀਆਂ। ਇਸ ਤੋਂ ਇਲਾਵਾ ਟੀਮਾਂ ਨੂੰ ਪੁਣੇ ਅਤੇ ਬ੍ਰੇਬੋਰਨ ‘ਚ 3-3 ਮੈਚ ਖੇਡਣੇ ਹੋਣਗੇ।
2011 ਤੋਂ ਬਾਅਦ ਆਈਪੀਐਲ ਦੇ ਇਤਿਹਾਸ ਵਿੱਚ ਦੂਜੀ ਵਾਰ ਸਾਰੀਆਂ 10 ਟੀਮਾਂ ਨੂੰ ਦੋ ਵੱਖ-ਵੱਖ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ ਏ ਵਿੱਚ ਮੁੰਬਈ ਇੰਡੀਅਨਜ਼, ਕੋਲਕਾਤਾ ਨਾਈਟ ਰਾਈਡਰਜ਼, ਰਾਜਸਥਾਨ ਰਾਇਲਜ਼, ਦਿੱਲੀ ਕੈਪੀਟਲਜ਼ ਅਤੇ ਲਖਨਊ ਸੁਪਰ ਜਾਇੰਟਸ ਨੂੰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਚੇਨਈ ਸੁਪਰ ਕਿੰਗਜ਼, ਸਨਰਾਈਜ਼ਰਸ ਹੈਦਰਾਬਾਦ, ਰਾਇਲ ਚੈਲੇਂਜਰਜ਼ ਬੈਂਗਲੁਰੂ, ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਸ ਨੂੰ ਗਰੁੱਪ ਬੀ ‘ਚ ਜਗ੍ਹਾ ਮਿਲੀ ਹੈ।
ਹਰ ਟੀਮ ਨੂੰ ਆਪਣੇ ਗਰੁੱਪ ਵਿੱਚ ਇੱਕ ਦੂਜੇ ਦੇ ਖਿਲਾਫ ਦੋ ਵਾਰ ਖੇਡਣ ਦਾ ਮੌਕਾ ਮਿਲੇਗਾ। ਦੂਜੇ ਗਰੁੱਪ ਦੀ ਕਿਸੇ ਇੱਕ ਟੀਮ ਵਿਰੁੱਧ ਦੋ ਮੈਚ ਖੇਡੇ ਜਾਣਗੇ। ਇਸ ਤੋਂ ਬਾਅਦ ਦੂਜੇ ਗਰੁੱਪ ਦੀਆਂ ਬਾਕੀ 4 ਟੀਮਾਂ ਨਾਲ 1-1 ਮੈਚ ਖੇਡਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...