November 16, 2026, 7:11 am
----------- Advertisement -----------
HomeNewsBreaking Newsਮੁੱਖ ਚੋਣ ਅਫ਼ਸਰ ਨੇ ਜਲੰਧਰ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ...

ਮੁੱਖ ਚੋਣ ਅਫ਼ਸਰ ਨੇ ਜਲੰਧਰ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Published on

----------- Advertisement -----------

ਜਲੰਧਰ, 26 ਫਰਵਰੀ 2022 – ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਜਲੰਧਰ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰ ਕੇ 10 ਮਾਰਚ, 2022 ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਅਤੇ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੁੱਖ ਚੋਣ ਅਫ਼ਸਰ ਨੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਐਸ.ਐਸ.ਪੀ. (ਦਿਹਾਤੀ) ਸਤਿੰਦਰ ਸਿੰਘ ਦੇ ਨਾਲ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡਜ਼ ਅਤੇ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਸਮੁੱਚੇ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ। ਉਨ੍ਹਾਂ ਹਰੇਕ ਸਟਰਾਂਗ ਰੂਮ ਵਿਖੇ ਈ.ਵੀ.ਐਮਜ਼ ਮਸ਼ੀਨਾਂ ਦੀ ਈ-ਨਿਗਰਾਨੀ ਤੋਂ ਇਲਾਵਾ ਲੋੜੀਂਦੀ ਫੋਰਸ ਦੀ ਤਾਇਨਾਤੀ ਸਮੇਤ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਕੀਤਾ, ਜਿਸ ਦੌਰਾਨ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਮੁੱਖ ਚੋਣ ਅਫ਼ਸਰ ਨੂੰ ਪੰਜਾਬ ਪੁਲਿਸ, ਪੰਜਾਬ ਆਰਮਡ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਸਮੇਤ ਸਮੁੱਚੇ ਸਟਰਾਂਗ ਰੂਮਾਂ ‘ਤੇ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਦਰਸ਼ਤਾ ਬਣਾਈ ਰੱਖਣ ਲਈ ਸਟਰਾਂਗ ਰੂਮਾਂ ਦੇ ਬਾਹਰ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ, ਜਿਸ ‘ਤੇ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ 24 ਘੰਟੇ ਲਾਈਵ ਸਟ੍ਰੀਮਿੰਗ ਰਾਹੀਂ ਈ.ਵੀ.ਐਮ ਮਸ਼ੀਨਾਂ ਨੂੰ ਦੇਖ ਸਕਦੇ ਹਨ।

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਲਈ ਨਿਰਧਾਰਤ ਥਾਵਾਂ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਗੱਲਬਾਤ ਦੌਰਾਨ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ‘ਤੇ ਪੂਰੀ ਤਸੱਲੀ ਪ੍ਰਗਟ ਕੀਤੀ। ਸੀ.ਈ.ਓ. ਨੇ ਸਮੁੱਚੇ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦੀ ਚੈਕਿੰਗ ਕਰ ਕੇ ਇੱਥੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਸਾਰੇ ਗਿਣਤੀ ਕੇਂਦਰਾਂ ‘ਤੇ ਗਿਣਤੀ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ ਅਤੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...