April 23, 2026, 7:26 am
----------- Advertisement -----------
HomeNewsBreaking Newsਰੂਸ-ਯੂਕਰੇਨ ਯੁੱਧ: ਰਾਜਧਾਨੀ ਕੀਵ ਦੀਆ ਰਿਹਾਇਸ਼ੀ ਇਮਾਰਤਾਂ 'ਤੇ ਮਿਜ਼ਾਇਲੀ ਹਮਲਾ

ਰੂਸ-ਯੂਕਰੇਨ ਯੁੱਧ: ਰਾਜਧਾਨੀ ਕੀਵ ਦੀਆ ਰਿਹਾਇਸ਼ੀ ਇਮਾਰਤਾਂ ‘ਤੇ ਮਿਜ਼ਾਇਲੀ ਹਮਲਾ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਾਲੇ ਚਲ ਰਹੇ ਯੁੱਧ ਦੇ ਤੀਜੇ ਦਿਨ ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਵੱਡਾ ਹਮਲਾ ਕੀਤਾ ਹੈ। ਕੀਵ ਦੀਆ ਰਿਹਾਇਸ਼ੀ ਇਮਾਰਤਾਂ ‘ਤੇ ਮਿਜ਼ਾਇਲਾਂ ਨਾਲ ਹਮਲਾ ਕੀਤਾ ਗਿਆ ਹੈ। ਧਮਾਕੇ ਕਾਰਨ ਕਈ ਰਿਹਾਇਸ਼ੀ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਤੋਂ ਪਹਿਲਾਂ ਰੂਸ ਨੇ ਮੇਲੀਟੋਪੋਲ ਸ਼ਹਿਰ ‘ਤੇ ਕਬਜ਼ਾ ਕਰ ਲਿਆ ਸੀ। ਰੂਸੀ ਸੈਨਿਕਾਂ ਨੇ ਕੀਵ ਹਵਾਈ ਅੱਡੇ ‘ਤੇ ਕਬਜ਼ਾ ਕਰ ਲਿਆ ਹੈ। ਰੂਸ ਨੇ ਕੀਵ ਵਿਚ ਵਿਕਟਰੀ ਐਵੇਨਿਊ ‘ਤੇ ਫ਼ੌਜੀ ਯੂਨਿਟਾਂ ਵਿਚੋਂ ਇੱਕ ‘ਤੇ ਹਮਲਾ ਕੀਤਾ। ਯੂਕਰੇਨ ਵਲੋਂ ਇਸ ਹਮਲੇ ਨੂੰ ਰੋਕਿਆ ਗਿਆ ਹੈ। ਏ.ਐਫ.ਪੀ. ਨੇ ਯੂਕਰੇਨ ਦੀ ਫ਼ੌਜ ਦਾ ਹਵਾਲਾ ਦਿੰਦੇ ਹੋਏ ਇਹ ਜਾਣਕਾਰੀ ਸਾਂਝੀ ਕੀਤੀ ਹੈ। ਯੂਕਰੇਨ ਦੀ ਫ਼ੌਜ ਨੇ ਆਪਣੇ ਪ੍ਰਮਾਣਿਤ ਫੇਸਬੁੱਕ ਪੇਜ ‘ਤੇ ਇਸ ਦੀ ਪੁਸ਼ਟੀ ਕੀਤੀ ਹੈ।


ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਦਾਅਵਾ ਕੀਤਾ ਹੈ ਕਿ ਬ੍ਰਿਟੇਨ ਅਤੇ ਅਮਰੀਕਾ ਸਮੇਤ ਕੁੱਲ 28 ਦੇਸ਼ ਯੂਕਰੇਨ ਦੀ ਮਦਦ ਲਈ ਅੱਗੇ ਆਏ ਹਨ ਅਤੇ ਇਹ ਦੇਸ਼ ਰੂਸ ਦਾ ਮੁਕਾਬਲਾ ਕਰਨ ਲਈ ਹਥਿਆਰ ਦੇਣਗੇ।

ਇਸ ਦੌਰਾਨ ਯੂਕਰੇਨ ਨੇ 3500 ਰੂਸੀ ਸੈਨਿਕਾਂ, 02 ਟੈਂਕਾਂ, 14 ਜਹਾਜ਼ਾਂ ਅਤੇ 8 ਹੈਲੀਕਾਪਟਰਾਂ ਨੂੰ ਖਤਮ ਕਰਨ ਦਾ ਦਾਅਵਾ ਕੀਤਾ ਹੈ। ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਇੱਕ ਰੂਸੀ ਜਹਾਜ਼ ਨੂੰ ਡੇਗਿਆ ਹੈ। ਇਸ ਜਹਾਜ਼ ‘ਚ 150 ਰੂਸੀ ਪੈਰਾਟਰੂਪਰ ਸਵਾਰ ਸਨ। ਕਿੰਨੇ ਮਾਰੇ ਗਏ ਤੇ ਕਿੰਨੇ ਬਚੇ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਸਥਿਤੀ ਨੂੰ ਦੇਖਦੇ ਹੋਏ ਅਮਰੀਕਾ ਨੇ ਰੂਸ ਨਾਲ ਲੜਨ ਲਈ ਯੂਕਰੇਨ ਨੂੰ 60 ਕਰੋੜ ਡਾਲਰ ਦੀ ਸੁਰੱਖਿਆ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...